ਪਲਵਿੰਦਰ ਸਿੰਘ ਢੁੱਡੀਕੇ, ਲੁਧਿਆਣਾ

ਪੰਜਾਬ ਰੋਕਬਾਲ ਐਸੋਸੀਏਸ਼ਨ ਵੱਲੋਂ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਧਰਮਵੀਰ ਸਿੰਘ ਅਤੇ ਜਨਰਲ ਸੈਕਟਰੀ ਦਿਨੇਸ਼ ਰਾਠੌਰ ਦੀ ਅਗਵਾਈ ਹੇਠ ਸਪੋਰਟਸ ਨੂੰ ਲੈ ਕੇ ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਵੱਲੋਂ ਕੱੁਝ ਮੰਗਾਂ ਰੱਖੀਆਂ ਗਈਆਂ।

ਚੇਅਰਮੈਨ ਸੁਖਵਿੰਦਰ ਬਿੰਦਰਾ ਵੱਲੋਂ ਭਰੋਸਾ ਦਿੱਤਾ ਗਿਆ ਕਿ ਸਭ ਮੰਗਾਂ ਨੂੰ ਹੱਲ ਕਰਵਾਉਣ ਦਾ ਯਤਨ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਵੱਲੋਂ ਪੂਰੀ ਤਰ੍ਹਾਂ ਮਦਦ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਰੋਕਬਾਲ ਟਾਪ ਦੇ 36 ਖਿਡਾਰੀ ਜੋ ਕਿ ਹਰਿਆਣਾ ਨੈਸ਼ਨਲ ਜਿੱਤ ਕੇ ਆਏ ਸੀ ਉਨ੍ਹਾਂ ਨੂੰ ਸਰਟੀਫਿਕੇਟ ਅਤੇ ਸਪੋਰਟਸ ਕਿੱਟਾਂ ਵੀ ਦਿੱਤੀਆਂ ਜਾਣਗੀਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿਤਿਨ ਟੰਡਨ, ਸਤਨਾਮ ਸਿੰਘ, ਅਮਰਜੀਤ ਸਿੰਘ ਅਤੇ ਰਜਿੰਦਰ ਸਿੰਘ ਆਦਿ ਸ਼ਾਮਲ ਸਨ।