ਪਲਵਿੰਦਰ ਸਿੰਘ ਢੁੱਡੀਕੇ, ਲੁਧਿਆਣਾ

ਕੋਰੋਨਾ ਵਾਇਰਸ ਦੇ ਚੱਲਦੇ ਜਦੋਂ ਤੱਕ ਦਵਾਈ ਨਹੀਂ, ਓਦੋਂ ਤੱਕ ਿਢਲਾਈ ਨਹੀਂ ਦੀ ਨੀਤੀ ਅਪਣਾਈ ਜਾਵੇ। ਇਹ ਪ੍ਰਗਟਾਵਾ 'ਕੋਰੋਨਾ ਹਾਰੇਗਾ-ਅਸੀਂ ਜਿਤਾਂਗੇ' ਜਨ ਅੰਦੋਲਨ ਤਹਿਤ ਡੀਪੀਐੱਮਯੂ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਨਾਲ ਕੋਵਿਡ-19 ਤੋਂ ਬਚਾਅ ਲਈ ਜਾਰੀ ਹਦਾਇਤਾਂ ਦਾ ਪੋਸਟਰ ਜਾਰੀ ਕਰਨ ਪਿੱਛੋਂ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸੰਦੀਪ ਕੁਮਾਰ ਵੱਲੋਂ ਕੀਤਾ ਗਿਆ। ਉਨ੍ਹਾਂ ਵਸਨੀਕਾਂ ਨੂੰ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਤਹਿਤ ਆਪਣਾ ਮੂੰਹ ਹਮੇਸ਼ਾਂ ਮਾਸਕ ਨਾਲ ਢੱਕ ਕੇ ਰੱਖੋ, ਵਾਰ-ਵਾਰ ਸਾਬਣ ਨਾਲ ਹੱਥ ਧੋਵੋ, ਸਮਾਜਿਕ ਦੂਰੀ ਦੀ ਪਾਲਣਾ ਕਰੋ ਅਤੇ ਅੱਖ, ਨੱਕ, ਮੂੰਹ ਨੂੰ ਨਾ ਛੂਹੋ, ਸਰਵਜਨਿਕ ਥਾਵਾਂ 'ਤੇ ਥੁੱਕਿਆ ਨਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇਕਰ ਖਾਂਸੀ, ਜੁਕਾਮ, ਬੁਖਾਰ ਜਾਂ ਫਲੂ ਹੋਵੇ ਤਾਂ ਤੁਰੰਤ ਨੇੜੇ ਦੇ ਹਸਪਤਾਲ ਵਿੱਚ ਚੈਕ ਅੱਪ ਕਰਵਾਇਆ ਜਾਵੇ। ਇਸ ਮੌਕੇ ਡੀਡੀਅੱੈਫ ਐਸ਼ਵਰਿਆ, ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਪ੍ਰਰੋਗਰਾਮ ਮੈਨੇਜਰ ਰਵੀਜੋਤ ਕੋਰ ਅਤੇ ਮੈਨੇਜਰ ਪਿ੍ਰੰਸ ਕੁਮਾਰ ਵੀ ਮੌਜੂਦ ਸਨ।