ਸੁਖਦੇਵ ਗਰਗ, ਜਗਰਾਓਂ

ਸਨਮਤੀ ਸਰਕਾਰੀ ਸਾਇੰਸ ਅਤੇ ਖੋਜ ਕਾਲਜ ਵੱਲੋਂ ਆਨਲਾਈਨ ਕਰਵਾਏ ਸਮਾਗਮ ਵਿਚ ਵਿਦਿਆਰਥੀਆਂ ਨੰੂ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਨ ਦੀ ਸਹੁੰ ਚੁਕਾਈ ਗਈ। ਕਾਲਜ ਦੇ ਉਪ ਡਾਇਰੈਕਟਰ ਪ੍ਰਰੋ. ਸੁਮੇਧਾ ਸਿਆਲ ਦੀ ਅਗਵਾਈ ਹੇਠ ਕਰਵਾਏ ਸਮਾਗਮ ਸੋ ਦੇ ਕਰੀਬ ਭਾਗ ਲੈਣ ਵਾਲੇ ਵਿਦਿਆਰਥੀਆਂ ਨੰੂ ਕਨਵੀਨਰ ਪ੍ਰਰੋਫੈਸਰ ਨਿਧੀ ਸਮੇਤ ਸੁਮੇਧਾ ਸਿਆਲ ਨੇ ਅਧਿਆਪਕਾਂ, ਵਿਦਿਆਰਥੀਆਂ ਤੇ ਐੱਨਐੱਸਐੱਸ ਵਲੰਟੀਅਰਾਂ ਨੂੰ ਕਿਹਾ ਕਿ ਸਰਕਾਰ ਦੁਆਰਾ ਜਾਰੀ ਕੀਤੀਆਂ ਕੋਵਿਡ-19 ਦੀਆਂ ਸ਼ਰਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਅਸੀਂ ਇਸ ਬਿਮਾਰੀ ਤੋਂ ਬਚ ਸਕੀਏ ਉਨ੍ਹਾਂ ਕਿਹਾ ਕਿ ਸਮਾਜਿਕ ਦੂਰੀ ਬਣਾਉਣ ਦੇ ਨਾਲ, ਮਾਸਕ ਪਹਿਨਣਾ ਵੀ ਲਾਜ਼ਮੀ ਹੈ ਅਤੇ ਆਪਣੇ ਹੱਥਾਂ ਨੂੰ ਥੋੜ੍ਹੇ ਥੋੜ੍ਹੇ ਸਮੇਂ ਤੇ ਧੌਣਾਂ ਤੇ ਸੈਨੀਟਾਈਜ਼ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਅਸੀਂ ਇਸ ਬਿਮਾਰੀ 'ਤੇ ਫ਼ਤਿਹ ਪਾ ਸਕੀਏ ਭਾਰਤ ਨੂੰ ਕੋਰੋਨਾ ਮੁਕਤ ਬਣਾਉਣ 'ਚ ਆਪਣਾ ਰੋਲ ਅਦਾ ਕਰਨ ਦੀ ਕਾਲਜ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਆਨਲਾਈਨ ਹਾਜ਼ਰੀ ਲਵਾ ਕੇ ਸਹੰੁ ਚੁੱਕੀ।