ਨਸ਼ੀਲੇ ਪਾਊਡਰ ਬਰਾਮਦ
4 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ ਬ੍ਰਾਮਦ
Publish Date: Wed, 06 May 2026 06:34 PM (IST)
Updated Date: Thu, 07 May 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖੰਨਾ : ਥਾਣਾ ਸਿਟੀ-2 ਖੰਨਾ ਦੀ ਪੁਲਿਸ ਨੇ ਗਸ਼ਤ ਦੌਰਾਨ ਅਮਨਦੀਪ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਪਿੰਡ ਬਲਾੜੀ ਕਲਾਂ, ਥਾਣਾ ਬਡਾਲੀ ਆਲਾ ਸਿੰਘ, ਜ਼ਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ ਨੂੰ 4 ਗ੍ਰਾਮ ਚਿੱਟਾ ਨਸ਼ੀਲੇ ਪਾਊਡਰ ਸਮੇਤ ਗ੍ਰਿਫ਼ਤਾਰ ਕਰ ਲਿਆ। ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।