ਲੁਧਿਆਣਾ ਕੇਂਦਰੀ ਜੇਲ੍ਹ 'ਚ ਵੱਡੀ ਕਾਰਵਾਈ: ਚੈਕਿੰਗ ਦੌਰਾਨ 4 ਮੋਬਾਈਲ ਫੋਨ ਤੇ 48 ਪੁੜੀਆਂ ਜਰਦਾ ਬਰਾਮਦ
ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਕੇਂਦਰੀ ਜੇਲ੍ਹ ਲੁਧਿਆਣਾ ਦੇ ਸਹਾਇਕ ਸੁਪਰਡੈਂਟ ਬਲਿਹਾਰ ਸਿੰਘ ਵੱਲੋਂ ਦੱਸਿਆ ਗਿਆ ਕਿ ਜੇਲ੍ਹ ਅੰਦਰ ਅਚਾਨਕ ਚੈਕਿੰਗ ਕੀਤੀ ਗਈ। ਇਸ ਦੌਰਾਨ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਕੋਲੋਂ ਚਾਰ ਮੋਬਾਈਲ ਫੋਨ ਅਤੇ ਜਰਦੇ ਦੀਆਂ 48 ਪੁੜੀਆਂ ਬਰਾਮਦ ਕੀਤੀਆਂ ਗਈਆਂ।
Publish Date: Fri, 14 Aug 2026 12:17 PM (IST)
Updated Date: Fri, 14 Aug 2026 12:21 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਕੇਂਦਰੀ ਜੇਲ੍ਹ ਲੁਧਿਆਣਾ ’ਚ ਪਾਬੰਦੀਸ਼ੁਦਾ ਸਮਾਨ ਦੀ ਮੌਜੂਦਗੀ ਨੂੰ ਲੈ ਕੇ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਚਾਨਕ ਜਾਂਚ ਦੌਰਾਨ ਚਾਰ ਮੋਬਾਈਲ ਫੋਨ ਅਤੇ ਜਰਦੇ ਦੀਆਂ 48 ਪੁੜੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਵੱਲੋਂ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਕੇਂਦਰੀ ਜੇਲ੍ਹ ਲੁਧਿਆਣਾ ਦੇ ਸਹਾਇਕ ਸੁਪਰਡੈਂਟ ਬਲਿਹਾਰ ਸਿੰਘ ਵੱਲੋਂ ਦੱਸਿਆ ਗਿਆ ਕਿ ਜੇਲ੍ਹ ਅੰਦਰ ਅਚਾਨਕ ਚੈਕਿੰਗ ਕੀਤੀ ਗਈ। ਇਸ ਦੌਰਾਨ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਕੋਲੋਂ ਚਾਰ ਮੋਬਾਈਲ ਫੋਨ ਅਤੇ ਜਰਦੇ ਦੀਆਂ 48 ਪੁੜੀਆਂ ਬਰਾਮਦ ਕੀਤੀਆਂ ਗਈਆਂ।
ਬਰਾਮਦ ਸਮਾਨ ਵਿੱਚ ਚਾਰ ਮੋਬਾਈਲ ਫੋਨ ਅਤੇ ਵੱਡੀ ਗਿਣਤੀ ਵਿੱਚ ਜਰਦੇ ਦੀਆਂ ਪੁੜੀਆਂ ਸ਼ਾਮਲ ਹਨ, ਜਿਨ੍ਹਾਂ ਨੂੰ ਜੇਲ੍ਹ ਅੰਦਰ ਲਿਜਾਣਾ ਅਤੇ ਰੱਖਣਾ ਨਿਯਮਾਂ ਅਨੁਸਾਰ ਪਾਬੰਦੀਸ਼ੁਦਾ ਹੈ। ਜਾਂਚ ਦੌਰਾਨ ਪੁਲਿਸ ਨੇ ਤਿੰਨ ਹਵਾਲਾਤੀਆਂ ਹਰਪ੍ਰੀਤ ਸਿੰਘ ਉਰਫ਼ ਹੈਪੀ, ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਅਤੇ ਗੁਰਪ੍ਰੀਤ ਸਿੰਘ ਨੂੰ ਨਾਮਜ਼ਦ ਕੀਤਾ ਹੈ। ਇਸ ਤੋਂ ਇਲਾਵਾ ਕੁਝ ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਿਸ ਨੇ ਇਸ ਮਾਮਲੇ ’ਚ ਜੇਲ੍ਹ ਐਕਟ ਦੀਆਂ ਧਾਰਾਵਾਂ 42, 45 ਅਤੇ 52-ਏ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਪਾਬੰਦੀਸ਼ੁਦਾ ਮੋਬਾਈਲ ਫੋਨ ਅਤੇ ਜਰਦਾ ਜੇਲ੍ਹ ਅੰਦਰ ਕਿਵੇਂ ਪਹੁੰਚਿਆ ਅਤੇ ਇਸ ਪਿੱਛੇ ਕਿਸੇ ਹੋਰ ਵਿਅਕਤੀ ਦੀ ਭੂਮਿਕਾ ਤਾਂ ਨਹੀਂ ਸੀ। ਮਾਮਲੇ ਦੀ ਜਾਂਚ ਜਾਰੀ ਹੈ।