ਮੈਰੀਟੋਰੀਅਸ ਸਕੂਲ ਦੇ 4 ਵਿਦਿਆਰਥੀ ਮੈਰਿਟ ’ਚ
ਮੈਰੀਟੋਰੀਅਸ ਸਕੂਲ ਦੇ 4 ਵਿਦਿਆਰਥੀਆਂ ਨੇ ਹਾਸਿਲ ਕੀਤੀ ਮੈਰਿਟ ਵਿੱਚ ਥਾਂ
Publish Date: Fri, 16 May 2025 11:03 PM (IST)
Updated Date: Sat, 17 May 2025 04:13 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਨੇ ਹਰ ਸਾਲ ਦੀ ਤਰ੍ਹਾਂ ਇਕ ਵਾਰ ਫਿਰ ਸਿੱਖਿਆ ਦੇ ਖੇਤਰ ਵਿੱਚ ਆਪਣੀ ਕਾਬਲੀਅਤ ਸਾਬਤ ਕਰਦਿਆਂ ਕਮਰਸ ਸਟਰੀਮ ਦੇ 4 ਵਿਦਿਆਰਥੀਆਂ ਨੇ ਰਾਜ ਪੱਧਰ ਦੀ ਮੈਰਿਟ ਵਿੱਚ ਆਪਣੀ ਜਗ੍ਹਾ ਬਣਾ ਕੇ ਇਤਿਹਾਸ ਰਚਿਆ ਹੈ l ਮੈਰਿਟ ਲਿਸਟ ਵਿੱਚ ਸ਼ਾਮਲ ਵਿਦਿਆਰਥੀ ਅਮਨਦੀਪ ਕੌਰ ਨੇ 98.40 ਫ਼ੀਸਦੀ ਅੰਕ ਪ੍ਰਾਪਤ ਕਰਕੇ ਮੈਰਿਟ ਨੰਬਰ 43 ਤੇ ਰਹਿੰਦੇ ਹੋਏ ਪੰਜਾਬ ਰਾਜ ਵਿੱਚੋਂ 8ਵਾਂ ਰੈਂਕ ਪ੍ਰਾਪਤ ਕੀਤਾ, ਰਾਜਵੀਰ ਕੌਰ ਨੇ 98.40 ਫ਼ੀਸਦੀ ਅੰਕ ਪ੍ਰਾਪਤ ਕਰਕੇ ਮੈਰਿਟ ਨੰਬਰ 48 ਤੇ ਰਹਿੰਦੇ ਹੋਏ ਪੰਜਾਬ ਰਾਜ ਵਿੱਚੋਂ 8ਵਾਂ, ਅਰਸ਼ਦੀਪ ਕੌਰ ਨੇ 98 ਫ਼ੀਸਦੀ ਅੰਕ ਪ੍ਰਾਪਤ ਕਰਕੇ ਮੈਰਿਟ ਨੰਬਰ 71 ਤੇ ਰਹਿੰਦੇ ਹੋਏ ਪੰਜਾਬ ਰਾਜ ’ਚੋਂ 10ਵਾਂ ਰੈਂਕ ਹਾਸਿਲ ਕੀਤਾ ਅਤੇ ਤਨਵੀ ਜੈਨ ਨੇ 98 ਫ਼ੀਸਦੀ ਅੰਕ ਪ੍ਰਾਪਤ ਕਰਕੇ ਮੈਰਿਟ ਨੰਬਰ 84 ਤੇ ਰਹਿੰਦੇ ਹੋਏ ਪੰਜਾਬ ਰਾਜ ਵਿੱਚੋਂ 10 ਵਾਂ ਰੈਂਕ ਹਾਸਿਲ ਕੀਤਾ। ਇਸ ਤੋਂ ਇਲਾਵਾ ਸਕੂਲ ਦੇ 131 ਹੋਰ ਵਿਦਿਆਰਥੀਆਂ ਨੇ ਵੀ ਮੈਡੀਕਲ, ਨਾਨ ਮੈਡੀਕਲ ਅਤੇ ਕਮਰਸ ਸਟਰੀਮ ਵਿੱਚ 90 ਫ਼ੀਸਦੀ ਤੋਂ ਵੱਧ ਅੰਕ ਲੈ ਕੇ ਆਪਣੀ ਯੋਗਤਾ ਸਾਬਿਤ ਕੀਤੀ। ਸਕੂਲ ਦੇ ਕੁੱਲ 379 ਵਿਦਿਆਰਥੀਆਂ ਨੇ 80 ਫ਼ੀਸਦੀ ਤੋ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਸਤਵੰਤ ਕੌਰ ਨੇ ਕਿਹਾ ਇਨ੍ਹਾਂ ਬੱਚਿਆਂ ਨੇ ਸਿਰਫ਼ ਸਕੂਲ ਹੀ ਨਹੀਂ, ਸੂਬੇ ਵਿੱਚ ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਵੀ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇਹ ਸਕੂਲ ਪੰਜਾਬ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚੋਂ ਇੱਕ ਹੈ, ਜਿੱਥੇ ਗਰੀਬ ਅਤੇ ਲੋੜਵੰਦ ਬੱਚਿਆਂ ਲਈ ਮੁਫਤ ਪੜ੍ਹਾਈ ਦੇ ਨਾਲ ਕੋਚਿੰਗ ਕਲਾਸਾਂ ਦਾ ਵੀ ਪ੍ਰਬੰਧ ਕੀਤਾ ਜਾਂਦਾ ਹੈ। ਇਸ ਮੌਕੇ ਤੇ ਪ੍ਰਿੰਸੀਪਲ ਸਤਵੰਤ ਕੌਰ ਨੇ ਇਸ ਸ਼ਾਨਦਾਰ ਨਤੀਜੇ ਤੇ ਖੁਸ਼ੀ ਜਤਾਈ ਅਤੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਇਸ ਸਫਲਤਾ ਤੇ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਆਪਣੇ ਵਿਦਿਆਰਥੀਆਂ ਤੇ ਮਾਣ ਹੈ। ਇਹ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਲਗਨ ਅਤੇ ਅਣਥੱਕ ਮਿਹਨਤ ਅਤੇ ਪੂਰੇ ਸਕੂਲ ਦੇ ਵਾਤਾਵਰਨ ਨੂੰ ਸਮਰਪਿਤ ਕੋਸ਼ਿਸ਼ ਦਾ ਨਤੀਜਾ ਹੈ।