ਭੀਖ ਮੰਗਦੇ 5 ਬੱਚੇ ਕੀਤੇ ਰੈਸਕਿਊ
ਬਾਲ ਭਿੱਖਿਆ ਦੀ ਰੋਕਥਾਮ ਲਈ ਵਿਸ਼ੇਸ਼ ਅਭਿਆਨ ਦੌਰਾਨ 5 ਬੱਚੇ ਰੈਸਕਿਊ
Publish Date: Tue, 10 Mar 2026 07:00 PM (IST)
Updated Date: Tue, 10 Mar 2026 07:03 PM (IST)
ਰਵੀ, ਪੰਜਾਬੀ ਜਾਗਰਣ ਲੁਧਿਆਣਾ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਰੀ ਨਿਰਦੇਸ਼ਾਂ ਦੇ ਆਧਾਰ ਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਿੱਖਿਆ ਦੀ ਰੋਕਥਾਮ ਲਈ ਸਥਾਨਕ ਦੁਰਗਾ ਮਾਤਾ ਮੰਦਿਰ, ਸ਼ੀਤਲਾ ਮਾਤਾ ਮੰਦਿਰ, ਰੇਲਵੇ ਸਟੇਸ਼ਨ ਅਤੇ ਬੱਸ ਅੱਡੇ ਵਿੱਚ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ ਨੇ ਦੱਸਿਆ ਕਿ ਚੈਕਿੰਗ ਦੌਰਾਨ 5 ਬੱਚਿਆਂ ਨੂੰ ਭੀਖ ਮੰਗਦੇ ਹੋਏ ਰੈਸਕਿਊ ਵੀ ਕੀਤਾ ਗਿਆ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਭੀਖ ਨਾ ਦਿੱਤੀ ਜਾਵੇ ਤਾਂ ਜੋ ਚਾਈਲਡ ਬੈਗਿੰਗ ਤੇ ਠੱਲ ਪਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਭਵਿੱਖ ਵਿਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਜਾਰੀ ਰਹਿਣਗੀਆਂ ਤਾਂ ਜੋ ਲੁਧਿਆਣਾ ਨੂੰ ਬਾਲ ਭਿੱਖਿਆ ਤੋਂ ਮੁਕਤ ਕਰਦਿਆਂ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾ ਕੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਅਤੇ ਉੱਜਵਲ ਬਣਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਬੱਚਿਆਂ ਨੂੰ ਭੀਖ ਨਾ ਦੇ ਕੇ ਚਾਈਲਡ ਬੈਗਿੰਗ ਨੂੰ ਰੋਕਣ ਲਈ ਸਹਿਯੋਗ ਦਿੱਤਾ ਜਾਵੇ।