ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ

ਹੈਰੋਇਨ ਦੀ ਤਸਕਰੀ ਦੇ ਮਾਮਲੇ 'ਚ ਕਰਾਈਮ ਬ੍ਾਂਚ 1 ਦੀ ਟੀਮ ਨੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ। ਪੁਲਿਸ ਦੇ ਮੁਤਾਬਕ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਪਿੰਡ ਭੂੰਦੜੀ ਸਿੱਧਵਾਂ ਬੇਟ ਦੇ ਰਹਿਣ ਵਾਲੇ ਗੁਰਪਿੰਦਰ ਸਿੰਘ ਅਤੇ ਸਿੱਧਵਾਂ ਖੁਰਦ ਦੇ ਵਾਸੀ ਜਸਵਿੰਦਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਕ੍ਰਾਈਮ ਬ੍ਾਂਚ ਦੀ ਟੀਮ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਜਾਣਕਾਰੀ ਮਿਲੀ ਕਿ ਦੋਵੇਂ ਮੁਲਜ਼ਮ ਹੈਰੋਇਨ ਦੀ ਤਸਕਰੀ ਕਰਦੇ ਹਨ। ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮ ਜਸਵਿੰਦਰ ਸਿੰਘ ਪਿਛਲੇ 10 ਸਾਲਾਂ ਤੋਂ ਦੁਬਈ 'ਚ ਰਹਿ ਰਿਹਾ ਸੀ, ਜਦਕਿ ਗੁਰਪਿੰਦਰ ਸਿੰਘ 2016 ਵਿਚ ਦੁਬਈ ਗਿਆ ਸੀ। ਵਿਦੇਸ਼ ਤੋਂ ਆਉਣ ਤੋਂ ਬਾਅਦ ਦੋਵੇਂ ਮੁਲਜ਼ਮ ਮਿਲ ਕੇ ਤਸਕਰੀ ਕਰਨ ਲੱਗ ਪਏ। ਸੂਚਨਾ ਤੋਂ ਬਾਅਦ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਜਲੰਧਰ ਬਾਈਪਾਸ ਦੇ ਕੋਲ ਪੈਂਦੇ ਪੈਟਰੋਲ ਪੰਪ ਦੇ ਲਾਗਿਓਂ ਗਿ੍ਫਤਾਰ ਕੀਤਾ। ਤਲਾਸ਼ੀ ਦੇ ਦੌਰਾਨ ਮੁਲਜ਼ਮਾਂ ਦੇ ਕਬਜ਼ੇ 'ਚੋਂ ਪੰਜਾਹ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਮਾਮਲੇ 'ਚ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਕੋਲੋਂ ਵਧੇਰੇ ਪੁੱਛਗਿੱਛ ਕਰਕੇ ਹੋਰ ਜਾਣਕਾਰੀਆਂ ਇਕੱਠੀਆਂ ਕੀਤੀਆਂ ਜਾ ਰਹੀਆਂ ਹਨ। ਦੋਵਾਂ ਮੁਲਜ਼ਮਾਂ ਦੇ ਖਿਲਾਫ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।