ਸਤੀਸ਼ ਗੁਪਤਾ, ਚੌਂਕੀਮਾਨ : ਪਿੰਡ ਸੂਜਾਪੁਰ ਵਿਖੇ ਵਾਲਮੀਕਿ ਸਭਾ ਵੱਲੋਂ ਗ੍ਰਾਮ ਪੰਚਾਇਤ ਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰਰੀਤ ਸਿੰਘ ਇਆਲੀ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਲਵਾਈ। ਇਸ ਮੌਕੇ ਵਿਧਾਇਕ ਮਨਪ੍ਰਰੀਤ ਸਿੰਘ ਇਆਲੀ ਨੇ ਵਾਲਮੀਕਿ ਸਭਾ ਦੇ ਪ੍ਰਬੰਧਕਾਂ ਦੀ ਮੰਗ ਨੂੰ ਪੂਰਾ ਕਰਦਿਆਂ ਆਪਣੇ ਕੋਲੋ 50 ਹਜ਼ਾਰ ਰੁਪਏ ਦੇ 20 ਬਿਸਤਰੇ ਲੈ ਕੇ ਦਿੱਤੇ।

ਇਸ ਮੌਕੇ ਵਿਧਾਇਕ ਮਨਪ੍ਰਰੀਤ ਸਿੰਘ ਇਆਲੀ ਨੇ ਸੰਗਤ ਨੂੰ ਭਗਵਾਨ ਵਾਲਮੀਕਿ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਵਾਲਮੀਕਿ ਸਭਾ ਦੇ ਪ੍ਰਧਾਨ ਨਿਰਮਲ ਸਿੰਘ, ਚੇਅਰਮੈਨ ਜਸਮੇਲ ਸਿੰਘ, ਪ੍ਰਧਾਨ ਨਰਿੰਦਰ ਸਿੰਘ ਸੂਜਾਪੁਰ, ਸੰਦੀਪ ਸਿੰਘ ਸੂਜਾਪੁਰ ਤੇ ਹਾਕਮ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਸਭਾ ਦੇ ਮੈਂਬਰਾਂ ਤੇ ਪਤਵੰਤਿਆਂ ਨੇ ਵਿਧਾਇਕ ਮਨਪ੍ਰਰੀਤ ਸਿੰਘ ਇਆਲੀ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਭਾ ਵੱਲੋਂ ਸੰਗਤਾਂ ਲਈ ਚਾਹ ਪਕੌੜਿਆਂ ਤੇ ਪੂਰੀ ਛੋਲਿਆਂ ਦਾ ਲੰਗਰ ਲਾਇਆ ਗਿਆ। ਇਸ ਮੌਕੇ ਖਜਾਨਚੀ ਜੱਸਾ ਸਿੰਘ, ਕੁਲਦੀਪ ਸਿੰਘ, ਸੁਖਦੇਵ ਸਿੰਘ, ਕੁਲਵੰਤ ਸਿੰਘ, ਤੇਜਿੰਦਰ ਸਿੰਘ, ਲਵਪ੍ਰਰੀਤ ਸਿੰਘ, ਯੂਥ ਆਗੂ ਸਨੀ ਸੂਜਾਪੁਰ, ਸੂਬੇਦਾਰ ਬੰਤ ਸਿੰਘ, ਪ੍ਰਧਾਮ ਰਣਜੀਤ ਸਿੰਘ, ਪ੍ਰਧਾਨ ਮੇਜਰ ਸਿੰਘ, ਝਲਮਣ ਸਿੰਘ, ਬਲਰਾਜ ਸਿੰਘ, ਸੰਦੀਪ ਸਿੰਘ ਸੂਜਾਪੁਰ, ਪ੍ਰਧਾਨ ਅਮਰਜੀਤ ਸਿੰਘ, ਕ੍ਰਿਸ਼ਨ ਸਿੰਘ, ਗੱਗਾ ਸੂਜਾਪੁਰ, ਬਲਜਿੰਦਰ ਸਿੰਘ, ਸਿੰਦਾ ਸਿੰਘ, ਨਾਹਰ ਸਿੰਘ, ਬਾਬਾ ਨਰਜੋਤ ਭਾਰਤੀ, ਚਮਕੀਲਾ ਸਿੰਘ, ਪੰਚ ਸਵਰਨਜੀਤ ਕੌਰ, ਸਾਬਕਾ ਪੰਚ ਹਰਬੰਸ ਕੌਰ, ਹਰਵਿੰਦਰ ਕੌਰ, ਜਸਵੰਤ ਸਿੰਘ, ਅਮਨਦੀਪ ਸਿੰਘ, ਦਿਲਬਾਗ ਸਿੰਘ, ਵਿਸਾਖਾ ਸਿੰਘ ਆਦਿ ਹਾਜ਼ਰ ਸਨ।