ਜੇਐੱਨਐੱਨ, ਲੁਧਿਆਣਾ : ਜ਼ਿਲ੍ਹੇ 'ਚ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਸ਼ੁੱਕਰਵਾਰ ਨੂੰ ਸਨ ਸਿਟੀ 'ਚ ਰਹਿਣ ਵਾਲੇ ਇਕੋਂ ਹੀ ਪਰਿਵਾਰ ਦੇ 6 ਮੈਂਬਰ ਕੋਰੋਨਾ ਪਾਜ਼ੇਟਿਵ ਪਾਏ ਗਏ। ਪਰਿਵਾਰ ਦੇ 62 ਸਾਲਾ ਮੈਂਬਰ ਕੱਲ੍ਹ ਪਾਜ਼ੇਟਿਵ ਆਏ ਸਨ, ਇਸ ਦੇ ਸੰਪਰਕ 'ਚ ਆਉਣ ਨਾਲ ਸਾਰੇ ਸੰਕ੍ਰਮਿਤ ਹੋਏ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ 52 ਲੋਕ ਕੋਰੋਨਾ ਵਾਇਰਸ ਦੀ ਲਪੇਟ 'ਚ ਆਏ ਸਨ। ਤਿੰਨ ਦਿਨਾਂ 'ਚ ਹੀ ਸੌ ਤੋਂ ਜ਼ਿਆਦਾ ਮਾਮਲੇ ਹੋ ਗਏ ਹਨ।

29 ਜੂਨ ਨੂੰ ਕੋਰੋਨਾ ਸੰਕ੍ਰਮਿਤ ਮਰੀਜ਼ਾਂ ਦਾ ਅੰਕੜਾ 800 ਸੀ ਜੋ ਇਹ ਤਿੰਨ ਦਿਨਾਂ 'ਚ ਇਹ 900 ਦੇ ਪਾਰ ਹੋ ਗਿਆ ਹੈ। ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਸਬੰਧੀ ਸਿਹਤ ਵਿਭਾਗ ਪਰੇਸ਼ਾਨ ਹੈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਇਸ ਤੋਂ ਪਹਿਲਾਂ 36 ਮਾਮਲਿਆਂ ਦੀ ਪੁਸ਼ਟੀ ਕੀਤੀ। ਪੰਜਾਬ ਸਿਹਤ ਤੇ ਪਰਿਵਾਰ ਕਲਿਆਣ ਵਿਭਾਗ ਮੁਤਾਬਿਕ ਦੇਰ ਰਾਤ 16 ਨਵੇਂ ਪਾਜ਼ੇਟਿਵ ਮਰੀਜ਼ ਆਏ ਤੇ ਇਸ ਤਰ੍ਹਾਂ ਲੁਧਿਆਣਾ ਦੇ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 917 ਹੋ ਗਈ।

Posted By: Amita Verma