ਪੱਤਰ ਪੇ੍ਰਕ, ਲੁਧਿਆਣਾ : ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸਰਪ੍ਰਸਤੀ ਹੇਠ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇ. ਤਰਨਜੀਤ ਸਿੰਘ ਨਿਮਾਣਾ ਵੱਲੋਂ 339ਵਾਂ ਖ਼ੂਨਦਾਨ ਕੈਂਪ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੂਰਨ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਜਿਥੇ ਸਾਨੂੰ ਨਾਮ ਜਪੋ, ਕਿਰਤ ਕਰੋ ਤੇ ਵੰਡ ਛੱਕੋ ਦੇ ਸਿਧਾਂਤ ਤੇ ਮਨੁੱਖਤਾ ਦੀ ਸੇਵਾ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਦਾ ਸੰਦੇਸ਼ ਦਿੱਤਾ। ਉੱਥੇ ਖੂਨਦਾਨ ਕੈਂਪ ਉਪਰਾਲੇ ਮਨੁੱਖੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ। ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇ. ਤਰਨਜੀਤ ਸਿੰਘ ਨਿਮਾਣਾ ਨੇ ਦੱਸਿਆ 400 ਯੂਨਿਟ ਬਲੱਡ ਅਮਨਦੀਪ ਮੈਡੀਸਿਟੀ ਹਸਪਤਾਲ, ਰਘੂਨਾਥ ਹਸਪਤਾਲ ਤੇ ਰੈੱਡ ਕਰਾਸ ਇੰਚਾਰਜ ਡਾ. ਜੀਪੀ ਮੰਗਲਾ ਦੀਆਂ ਟੀਮਾਂ ਨੇ ਇਕੱਠਾ ਕੀਤਾ ਤੇ ਖੂਨਦਾਨ ਕੈਂਪ ਨੂੰ ਸਫਲ ਬਣਾਉਣ ਲਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈੱਡ ਗੰ੍ਥੀ ਭਾਈ ਸੁਰਜੀਤ ਸਿੰਘ ਸਭਰਾ, ਮੈਨੇਜਰ ਸਤਨਾਮ ਸਿੰਘ ਰਿਆੜ, ਸਹਾਇਕ ਮੈਨੇਜਰ ਸਰਬਜੀਤ ਸਿੰਘ ਧੂੰਧਾ, ਕੁਲਵੰਤ ਸਿੰਘ ਮੀਤ ਮੈਨੇਜਰ ਤੇ ਸੰਤ ਬਾਬਾ ਪੁਪਿੰਦਰ ਸਿੰਘ ਯੂਕੇ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੌਕੇ ਇੰਦਰਜੀਤ ਸਿੰਘ ਡਿੰਪਲ, ਰਛਪਾਲ ਸਿੰਘ ਮਿਟੀ, ਕੁਲਦੀਪ ਸਿੰਘ ਲਾਂਬਾ, ਜਸਕਰਨ ਸਿੰਘ, ਨਿਰੰਜਨ ਸਿੰਘ, ਨਿਰਮਲ ਸਿੰਘ ਸੁਲਤਾਨਪੁਰ, ਜਤਿੰਦਰ ਸਿੰਘ ਸੁਲਤਾਨਪੁਰ ਲੋਧੀ, ਹਰਨੂਰ ਸਿੰਘ ਸੁਲਤਾਨਪੁਰ ਲੋਧੀ, ਗੁਰਦੀਪ ਸਿੰਘ ਖਾਲਸਾ, ਜਗਵੀਰ ਸਿੰਘ, ਦਲਵਿੰਦਰ ਸਿੰਘ ਕਾਲਾ ਆਦਿ ਹਾਜ਼ਰ ਸਨ।