- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
557ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ

ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ
ਖੰਨਾ : ਸੰਤ ਨਾਮਦੇਵ ਸਭਾ ਖੰਨਾ ਵੱਲੋਂ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਲਲਹੇੜੀ ਰੋਡ ਖੰਨਾ ਵਿਖੇ ਜਗਤ ਗੁਰੂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ’ਚ ਅੰਮ੍ਰਿਤ ਵੇਲੇ ਨਿਤਨੇਮ ਦੀਆਂ ਬਾਣੀਆਂ, ਸੰਗਤੀ ਰੂਪ ’ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ’ਚ ਜਗਜੀਤ ਸਿੰਘ ਤਾਨ ਕਥਾਵਾਚਕ ਤੇ ਭਾਈ ਅਵਤਾਰ ਸਿੰਘ ਕਥਾਵਾਚਕ ਨੇ ਗੁਰ ਇਤਿਹਾਸ ਨਾਲ ਸੰਗਤ ਨੂੰ ਨਿਹਾਲ ਕੀਤਾ। ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਰਹਿਮਤ ਦੇ ਜੱਥੇ ਵੱਲੋਂ ਗੁਰਬਾਣੀ ਦੇ ਮਨੋਹਰ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸੰਤ ਨਾਮਦੇਵ ਸਭਾ ਰਜਿਸਟਰ ਖੰਨਾ ਦੇ ਪ੍ਰਧਾਨ ਕਰਮਜੀਤ ਸਿੰਘ ਜੀ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਭਾਈ ਗੁਰਸ਼ਰਨ ਸਿੰਘ ਮੁੱਖ ਗ੍ਰੰਥੀ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਸੰਤ ਨਾਮਦੇਵ ਸਭਾ ਦੇ ਪ੍ਰਧਾਨ ਕਰਮਜੀਤ ਸਿੰਘ, ਮੀਤ ਪ੍ਰਧਾਨ ਅਮਰਜੀਤ ਸਿੰਘ ਔਲਖ, ਅਮੋਲਕ ਸਿੰਘ ਬੱਟੂ ਤੇ ਦਵਿੰਦਰ ਸਿੰਘ ਮੋਹਲ, ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ, ਵਿੱਤ ਕੰਟਰੋਲਰ ਮਾਸਟਰ ਸੁਰਿੰਦਰ ਸਿੰਘ, ਖਜ਼ਾਨਚੀ ਖੁਸ਼ਕਰਨ ਸਿੰਘ ਤੇ ਗੁਰਦਰਸ਼ਨ ਸਿੰਘ ਮੋਹਲ, ਮਨਦੀਪ ਸਿੰਘ ਮਰਜਾਰਾ, ਜਗਤਾਰਨਜੀਤ ਸਿੰਘ, ਮਨੀ ਸਿੰਘ ਬੇਦੀ, ਕਰਨੈਲ ਸਿੰਘ ਕੈਥ, ਹਰਪ੍ਰੀਤ ਸਿੰਘ, ਬਹਾਦਰ ਸਿੰਘ ਕੈਂਥ, ਅਮਨਪ੍ਰੀਤ ਸਿੰਘ ਤੱਗੜ, ਅਰਵਿੰਦਰ ਸਿੰਘ, ਕੇਸਰ ਸਿੰਘ, ਗੁਰਮੀਤ ਸਿੰਘ ਕਾਲਾ, ਗੁਰਮੀਤ ਸਿੰਘ ਵਾਲੀਆ, ਪ੍ਰੇਮ ਸਿੰਘ ਭਮਰਾ, ਡਾਕਟਰ ਗੁਰਮੀਤ ਸਿੰਘ, ਹਰਮੀਤ ਸਿੰਘ ਪੱਪੀ, ਰਜਿੰਦਰ ਸਿੰਘ ਨਿੱਕਾ, ਸੁਖਦੇਵ ਸਿੰਘ, ਜਰਨੈਲ ਸਿੰਘ ਤੱਗੜ, ਨੈਬ ਸਿੰਘ ਚਮਕੌਰ ਸਾਹਿਬ, ਮੈਨੇਜਰ ਭਾਗ ਸਿੰਘ, ਗੁਰਦੀਪ ਸਿੰਘ ਦੀਪੂ, ਸਨੀ ਤੱਗੜ, ਧਰਮ ਸਿੰਘ ਬੇਦੀ, ਅੰਮ੍ਰਿਤ ਸਿੰਘ ਲਵਲੀ, ਮੰਗਤ ਸਿੰਘ ਬਿਜਲੀ ਵਾਲੇ, ਬੀਬੀ ਅਮਰਜੀਤ ਕੌਰ, ਬੀਬੀ ਮਨਜੀਤ ਕੌਰ, ਬੀਬੀ ਹਰਬੰਸ ਕੌਰ, ਬੀਬੀ ਗੁਰਪ੍ਰੀਤ ਕੌਰ, ਬੀਬੀ ਗੁਰਸ਼ਰਨ ਕੌਰ, ਬੀਬੀ ਗੁਰਮੀਤ ਕੌਰ, ਜਸਪਿੰਦਰ ਕੌਰ, ਰਾਣੀ, ਨਵਜੋਤ ਕੌਰ ਤੱਗੜ ਆਦਿ ਹਾਜ਼ਰ ਸਨ।