ਮਹੀਨਾਵਾਰ ਅੱਖਾਂ ਦੇ ਕੈਂਪ 'ਚ 60 ਮਰੀਜ਼ਾਂ ਦੀ ਹੋਈ ਜਾਂਚ
ਮਹੀਨਾਵਾਰ ਅੱਖਾਂ ਦੇ ਕੈਂਪ 'ਚ 60 ਮਰੀਜ਼ਾਂ ਦੀ ਹੋਈ ਜਾਂਚ
Publish Date: Fri, 27 Mar 2026 08:12 PM (IST)
Updated Date: Fri, 27 Mar 2026 08:14 PM (IST)

ਅਵਤਾਰ ਸਿੰਘ ਮੀਤ, ਪੰਜਾਬੀ ਜਾਗਰਣ ਲੁਧਿਆਣਾ ਵਿਸ਼ਵਕਰਮਾ ਨਿਸ਼ਕਾਮ ਸੇਵਾ ਟਰੱਸਟ ਸ਼ਿਮਲਾਪੁਰੀ ਵੱਲੋਂ ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਸ਼ਿਮਲਾਪੁਰੀ ਵਿਖੇ ਸ਼ੰਕਰਾ ਆਈ ਹਸਪਤਾਲ ਦੇ ਸਹਿਯੋਗ ਨਾਲ 74ਵਾਂ ਮਹੀਨਾਵਾਰ ਅੱਖਾਂ ਦਾ ਮੁਫਤ ਜਾਂਚ ਅਤੇ ਆਪਰੇਸ਼ਨ ਕੈਂਪ ਲਗਾਇਆ ਗਿਆ। ਟਰੱਸਟ ਦੇ ਪ੍ਰਧਾਨ ਬਲਬੀਰ ਸਿੰਘ ਕਲਸੀ ਦੀ ਦੇਖ ਰੇਖ ਹੇਠ ਲਗਾਏ ਗਏ ਅੱਖਾਂ ਦੀ ਜਾਂਚ ਕੈਂਪ ਵਿਚ ਸਾਬਕਾ ਕੌਂਸਲਰ ਪਲਵਿੰਦਰ ਸਿੰਘ ਤੱਗੜ ਨੇ ਕੈਂਪ ਦੀ ਸ਼ੁਰੂਆਤ ਨੇ ਕੀਤੀ ਅਤੇ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਡਾ. ਓਕਾਰ ਚੰਦ ਸ਼ਰਮਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਕੈਂਪ ਦੀ ਸ਼ੁਰੂਆਤ ਸਾਬਕਾ ਕੌਂਸਲਰ ਪਲਵਿੰਦਰ ਸਿੰਘ ਤੱਗੜ ਅਤੇ ਡਾ. ਓਂਕਾਰ ਚੰਦ ਸ਼ਰਮਾ ਵੱਲੋਂ ਡਾਕਟਰਾਂ ਦੀ ਟੀਮ ਅਤੇ ਪ੍ਰਬੰਧਕਾਂ ਨਾਲ ਮਿਲਕੇ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਜਿੰਦਰ ਸਿੰਘ ਬੇਦੀ, ਗੁਰਮੀਤ ਸਿੰਘ ਚਾਨਾ ਨੇ ਦੱਸਿਆ ਕਿ ਵਿਸ਼ਵਕਰਮਾ ਨਿਸ਼ਕਾਮ ਸੇਵਾ ਟਰੱਸਟ ਲਗਾਏ ਗਏ ਮਹੀਨਾਵਾਰ ਕੈਂਪ ਵਿਚ 60 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 14 ਮਰੀਜ਼ਾਂ ਨੂੰ ਆਪਰੇਸ਼ਨ ਲਈ ਚੁਣਿਆ ਗਿਆ। ਇਸ ਮੌਕੇ ਪਲਵਿੰਦਰ ਸਿੰਘ ਤੱਗੜ ਨੇ ਆਖਿਆ ਕਿ ਅੱਖਾਂ ਦੇ ਕੈਂਪ ਲਗਾਉਣਾ ਬਹੁਤ ਹੀ ਵੱਡੇ ਪੁੰਨ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਵਿਸ਼ਵਕਰਮਾ ਨਿਸ਼ਕਾਮ ਸੇਵਾ ਟਰੱਸਟ ਵੱਲੋਂ ਹਰ ਮਹੀਨੇ ਅਜਿਹੇ ਕੈਂਪ ਲਗਾਕੇ ਲੋੜਵੰਦ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਹੋਰ ਵੀ ਸੰਸਥਾਵਾਂ ਨੂੰ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ। ਇਸ ਮੌਕੇ ਕੈਂਪ ਵਿਚ ਸ਼ਾਮਲ ਡਾ. ਮੰਨਤ, ਡਾ. ਆਯੂਸ਼ ਰਾਣਾ, ਮਨਪ੍ਰੀਤ ਸਿੰਘ ਅਤੇ ਸੰਦੀਪ ਕੌਰ ਨੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ। ਇਸ ਮੌਕੇ ਤੇ ਸਾਬਕਾ ਪੁਲਿਸ ਇੰਸਪੈਕਟਰ ਮੀਤ ਰਾਮ ਸਿੰਘ, ਗੁਰਮੀਤ ਸਿੰਘ ਚਾਨਾ, ਬਲਦੇਵ ਸਿੰਘ ਹੂੰਝਣ, ਡਾ. ਜਸਵੰਤ ਸਿੰਘ ਗੁਲਾਟੀ, ਹਰਦੇਵ ਸਿੰਘ ਮਣਕੂ, ਰਵਿੰਦਰ ਸਿੰਘ ਕੈਲੇ ਸਮੇਤ ਵੱਡੀ ਗਿਣਤੀ ਵਿੱਚ ਵਿਸ਼ਵਕਰਮਾ ਨਿਸ਼ਕਾਮ ਸੇਵਾ ਟਰੱਸਟ ਦੇ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।