- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੁਦਰਤ ਦੇ ਰਾਖੇ ਵੱਲੋਂ ਵਿਦਿਆਰਥੀਆਂ ਲਈ 60 ਹਜਾਰ ਭੇਂਟ

ਸੰਜੀਵ ਗੁਪਤਾ, ਪੰਜਾਬੀ ਜਾਗਰਣ
ਜਗਰਾਓਂ : ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਆਰਥਿਕ ਪਰੇਸ਼ਾਨੀ ਨਾ ਆਵੇ ਦੇ ਮਕਸਦ ਨਾਲ ਕੁਦਰਤ ਦੇ ਰਾਖੇ ਚੈਰੀਟੇਬਲ ਟਰੱਸਟ ਵੱਲੋਂ ਆਰਕੇ ਸੀਨੀਅਰ ਸੈਕੰਡਰੀ ਸਕੂਲ ਦੇ ਸਕਾਲਰਸ਼ਿਪ ਫੰਡ ਲਈ 60 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਟਰੱਸਟ ਦੇ ਚੇਅਰਮੈਨ ਰਾਜਿੰਦਰ ਜੈਨ ਕਾਕਾ ਦੀ ਸਰਪ੍ਰਸਤੀ ਹੇਠ ਸੰਸਥਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਇਸ ਰਾਸ਼ੀ ਦਾ ਚੈੱਕ ਸਕੂਲ ਪ੍ਰਬੰਧਕਾਂ ਨੂੰ ਸੌਂਪਿਆ। ਇਸ ਮੌਕੇ ਲਾਲਾ ਲਾਜਪਤ ਰਾਏ ਜੀ ਦੇ ਬਲੀਦਾਨ ਦਿਵਸ ’ਤੇ ਕਰਵਾਏ ਸਮਾਗਮ ਵਿਚ ਬੁਲਾਰਿਆਂ ਨੇ ਕਿਹਾ ਕਿ ਇਹ ਸਕੂਲ ਲਾਲਾ ਲਾਜਪਤ ਰਾਏ ਜੀ ਵੱਲੋਂ ਆਪਣੇ ਮਾਤਾ-ਪਿਤਾ ਦੀ ਯਾਦ ਵਿਚ ਸਕੂਲ ਸਥਾਪਤ ਕੀਤਾ ਗਿਆ ਸੀ, ਜੋ ਸਿੱਖਿਆ ਦਾ ਪ੍ਰਕਾਸ਼ ਵੰਡ ਰਿਹਾ ਹੈ। ਇਸ ਸਕੂਲ ਵਿਚ ਸੈਂਕੜੇ ਵਿਦਿਆਰਥੀ ਜ਼ਰੂਰਤਮੰਦ ਪਰਿਵਾਰਾਂ ਤੋਂ ਹਨ। ਇਨ੍ਹਾਂ ਨੂੰ ਪੜ੍ਹਨ ਵਿਚ ਆਰਥਿਕ ਤੰਗੀ ਨਾ ਆਵੇ ਲਈ ਇਹ ਸਕਾਲਰਸ਼ਿਪ ਫੰਡ ਬਹੁਤ ਸਹਾਈ ਹੁੰਦਾ ਹੈ। ਚੇਅਰਮੈਨ ਰਾਜਿੰਦਰ ਜੈਨ ਕਾਕਾ ਨੇ ਕਿਹਾ ਕਿ ਏਪੀ ਰਿਫਾਇਨਰੀ ਦੇ ਭੂਵਨ ਗੋਇਲ ਦੇ ਸਹਿਯੋਗ ਨਾਲ 60 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੰਸਥਾ ਹਮੇਸ਼ਾ ਹੀ ਵਾਤਾਵਰਨ ਸ਼ੁੱਧਤਾ ਦੇ ਨਾਲ ਨਾਲ ਸਿਹਤ ਅਤੇ ਸਿੱਖਿਆ ਦੀ ਅਲਖ ਜਗਾਉਣ ਲਈ ਹਮੇਸ਼ਾ ਤੱਤਪਰ ਰਹਿੰਦੀ ਹੈ। ਇਸ ਮੌਕੇ ਚੇਅਰਮੈਨ ਐਡਵੋਕੇਟ ਅਨੁਰਾਗ ਅਗਰਵਾਲ, ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸਿੱਧੂ, ਪ੍ਰਧਾਨ ਕਨ੍ਹਈਆ ਗੁਪਤਾ ਬਾਂਕਾ, ਸਾਹਿਲ ਗੁਪਤਾ, ਸੁਖਵਿੰਦਰ ਸਿੰਘ, ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ, ਕੈਪਟਨ ਨਰੇਸ਼ ਵਰਮਾ, ਸੁਨੀਲ ਮੱਕੜ, ਪ੍ਰਿੰਸੀਪਲ ਸੀਮਾ ਸ਼ਰਮਾ, ਪ੍ਰਧਾਨ ਐਡਵੋਕੇਟ ਨਵੀਨ ਗੁਪਤਾ, ਸੁਮਨ, ਵਿਜੇ ਅਤੇ ਅਮਨ ਆਦਿ ਹਾਜ਼ਰ ਸਨ।