Punjab news ਸੁਸ਼ੀਲ ਕੁਮਾਰ ਸ਼ਸ਼ੀ ,ਲੁਧਿਆਣਾ : ਨਸ਼ਿਆਂ ਦੀ ਤਸਕਰੀ ਦੇ ਮਾਮਲੇ 'ਚ ਬਰਾਮਦ ਕੀਤੀ ਗਈ ਹੈਰੋਇਨ ਅਤੇ ਅਫ਼ੀਮ ਦੇ ਮਾਲ ਮੁਕੱਦਮਿਆਂ ਦੇ 67 ਨਮੂਨੇ ਮਾਲਖਾਨੇ ਚੋਂ ਚੋਰੀ ਹੋ ਗਏ। ਇਸ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਜ਼ਿਲ੍ਹਾ ਨਾਜ਼ਰ ਮਾਲਖਾਨਾ ਮਨਜੀਤ ਡੋਟਾ ਦੇ ਬਿਆਨਾਂ ਉਪਰ ਚੋਰਾਂ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡਵੀਜ਼ਨ ਨੰਬਰ ਪੰਜ ਦੇ ਏਐੱਸਆਈ ਸੁਖਪਾਲ ਸਿੰਘ ਨੇ ਦੱਸਿਆ ਕਿ ਮਾਲ ਖਾਨੇ ਦੀ ਕੀਤੀ ਗਈ ਜਾਂਚ ਦੇ ਦੌਰਾਨ ਜ਼ਿਲਾ ਨਾਜ਼ਰ ਮਨਜੀਤ ਡੋਟਾ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਕਿ ਮਾਲਖਾਨੇ ਚੋਂ ਹੈਰੋਇਨ ਤੇ ਅਫ਼ੀਮ ਦੀ ਤਸਕਰੀ ਦੇ ਮਾਮਲੇ 'ਚ ਮਾਲ ਮੁਕੱਦਮਿਆਂ ਲਈ ਰੱਖੇ ਗਏ 67 ਨਮੂਨੇ ਚੋਰੀ ਹੋ ਗਏ।


ਇਸ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਜ਼ਿਲ੍ਹਾ ਨਾਜ਼ਰ ਦੇ ਬਿਆਨਾਂ ਉਪਰ ਚੋਰਾਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫ਼ਸਰ ਸੁਖਪਾਲ ਸਿੰਘ ਨੇ ਦੱਸਿਆ ਕਿ ਜਾਂਚ ਦੇ ਦੌਰਾਨ ਪਾਇਆ ਗਿਆ ਕਿ ਮਾਲਖਾਨੇ ਦੇ ਦਰਵਾਜ਼ੇ ਉੱਪਰ ਤਾਲਾ ਲੱਗਾ ਹੋਇਆ ਸੀ। ਚੋਰਾਂ ਨੇ ਵਾਰਦਾਤ ਨੂੰ ਅੰਜ਼ਾਮ ਕਿੰਜ ਦਿੱਤਾ ਇਸ ਸਾਰੇ ਮਾਮਲੇ ਦੀ ਤਫਤੀਸ਼ ਚੱਲ ਰਹੀ ਹੈ। ਪੁਲਿਸ ਦੇ ਮੁਤਾਬਕ ਜਲਦੀ ਹੀ ਮਾਮਲਾ ਹੱਲ ਕਰ ਲਿਆ ਜਾਵੇਗਾ।

Posted By: Sarabjeet Kaur