ਵਿਅਕਤੀ ਤੋਂ 6.74 ਗ੍ਰਾਮ ਹੈਰੋਇਨ ਬਰਾਮਦ
ਇਕ ਵਿਅਕਤੀ ਤੋਂ 6.74 ਗ੍ਰਾਮ ਹੈਰੋਇਨ ਬ੍ਰਾਮਦ
Publish Date: Sun, 15 Feb 2026 06:54 PM (IST)
Updated Date: Mon, 16 Feb 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖੰਨਾ : ਥਾਣਾ ਸਦਰ ਖੰਨਾ ਦੀ ਪੁਲਿਸ ਵੱਲੋਂ ਇੱਕ ਵਿਅਕਤੀ ਤੋਂ 6.74 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ। ਮੁਲਜ਼ਮ ਦੀ ਪਛਾਣ ਬਲਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਜਸਪਾਲੋਂ ਥਾਣਾ ਸਦਰ ਵੱਜੋਂ ਹੋਈ। ਮੁਲਜ਼ਮ ਨੂੰ ਮੌਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਏਐੱਸਆਈ ਅਵਤਾਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਮੰਡਿਆਲਾਂ ਕਲਾਂ ਵਾਲੇ ਸੂਏ ਕੋਲ ਜਾ ਰਿਹਾ ਸੀ ਤਾਂ ਇਸ ਥਾਂ ’ਤੇ ਬਲਦੀਪ ਸਿੰਘ ਖੜ੍ਹਾ ਦਿਖਾਈ ਦਿੱਤਾ। ਜਿਸ ਵੱਲੋਂ ਸੁੱਟੇ ਲਿਫਾਫੀ ਨੂੰ ਚੈੱਕ ਕੀਤਾ ਗਿਆ ਤਾਂ ਇਸ ਲਿਫਾਫੀ ’ਚੋਂ 6.74 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।