ਪਲਵਿੰਦਰ ਸਿੰਘ ਢੁੱਡੀਕੇ, ਲੁਧਿਆਣਾ

ਸੈਂਟਰ ਆਫ ਟਰੇਡ ਯੂਨੀਅਨ (ਸੀਟੂ) ਲੁਧਿਆਣਾ ਦੇ ਉਪ ਦਫ਼ਤਰ ਰਣਜੀਤ ਨਗਰ 'ਚ ਕਾਮਰੇਡ ਵਿਨੋਦ ਤਿਵਾੜੀ ਅਤੇ ਜੈਪ੍ਰਕਾਸ਼ ਨਰਾਇਣ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ ਜਿਸ ਵਿੱਚ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਉੱਪਰ ਕੀਤੇ ਗਏ ਅੱਤਿਆਚਾਰ ਨੂੰ ਲੈ ਕੇ ਨਿੰਦਾ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਤਸ਼ੱਦਦ ਕਰਕੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਨੇ ਲੋਕਤੰਤਰ ਦਾ ਕਤਲ ਕੀਤਾ ਹੈ। ਆਗੂਆਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਦੇ ਨਾਲ ਹਾਂ ਅਤੇ ਹਰ ਵਕਤ ਕਿਸਾਨਾਂ ਦੇ ਨਾਲ ਚੱਲਾਂਗੇ ਅਤੇ ਕਿਸੇ ਵੀ ਤਰ੍ਹਾਂ ਦਾ ਮਜਦੂਰਾਂ ਅਤੇ ਕਿਸਾਨਾਂ ਉੱਤੇ ਧੱਕਾ ਨਹੀਂ ਹੋਣ ਦਵਾਂਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਅਲਾਊਦੀਨ ਅਨਸਾਰੀ, ਵਿਕਾਸ ਕੁਮਾਰ, ਭਾਗੀਰਥੀ ਰਾਜੂ ਕਾਸ਼ੀਨਾਥ ਅਤੇ ਜਗਦੀਸ਼ ਚੌਹਾਨ ਆਦਿ ਸ਼ਾਮਲ ਸਨ।