ਬਿੰਨੀ ਡੇਹਲੋਂ, ਡੇਹਲੋਂ/ਲੁਧਿਆਣਾ

ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਤਹਿਤ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕੀਤੀ ਜਾਣ ਵਾਲੀ ਕਿਸਾਨ ਪਰੇਡ ਵਿੱਚ ਸ਼ਾਮਿਲ ਹੋਣ ਲਈ ਪਿੰਡ-ਪਿੰਡ ਵਿੱਚ ਕਿਸਾਨਾਂ ਵੱਲੋਂ ਤਿਆਰੀ ਚੱਲ ਰਹੀ। ਦਿੱਲੀ ਪਰੇਡ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਇੱਥੋਂ ਨਜਦੀਕੀ ਪਿੰਡ ਰੁੜਕਾ ਤੋਂ ਦੋ ਟਰੈਕਟਰ ਟਰਾਂਲੀਆਂ ਦਿੱਲੀ ਬਾਰਡਰ ਲਈ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਾ ਰਵਾਨਾ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਬੀਬੀਆਂ ਤੇ ਬੱਚੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਸਨ। ਪਿੰਡ ਵਿੱਚ ਹਾਜਰ ਕਿਸਾਨਾਂ ਦਾ ਭਰਵਾਂ ਸਵਾਗਤ ਕਰਕੇ ਕਿਸਾਨਾਂ ਦਾ ਉਤਸ਼ਾਹ ਵਧਾਇਆ ਗਿਆ। ਇਸ ਮੌਕੇ ਸ਼ੇਰ ਸਿੰਘ ਬਲਾਕ ਪ੍ਰਧਾਨ ਅਹਿਮਦਗੜ ਨੇ ਕਿਹਾ ਕਿ ਭਾਵੇਂ ਕਿਸਾਨ ਯੂਨੀਅਨਾਂ ਦੀ ਕੇਂਦਰ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ ਪਰ ਯੂਥ ਕਿਸਾਨਾਂ ਵੱਲੋਂ ਦਿੱਲੀ ਵਿੱਚ 26 ਜਨਵਰੀ ਨੂੰ ਪ੍ਰਸਤਾਵਿਤ ਟਰੈਕਟਰ ਪਰੇਡ ਚ ਸ਼ਾਮਲ ਹੋਣ ਲਈ ਇਲਾਕੇ ਦੇ ਪਿੰਡਾਂ 'ਚ ਪੂਰੀ ਤਿਆਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨ ਕਿਸਾਨ, ਮਜ਼ਦੂਰ ਤੇ ਖੇਤੀ ਨਾਲ ਜੁੜੇ ਹਰ ਵਰਗ ਲਈ ਘਾਤਕ ਹਨ ਤੇ ਸ਼ਰਮਾਏਦਾਰਾਂ ਦਾ ਪੱਖ ਪੂਰਦੇ ਹਨ। ਇਸ ਮੌਕੇ ਸੁਰਿੰਦਰ ਸਿੰਘ ਸਿੱਧੂ ਗੋਪਾਲਪੁਰ, ਹਰਮਿਤ ਸਿੰਘ ਘੁੰਗਰਾਣਾ, ਇਕਾਈ ਪ੍ਰਧਾਨ ਸੁਖਵੀਰ ਸਿੰਘ, ਸੁਖਵਿੰਦਰ ਸਿੰਘ, ਜਗਦੇਵ ਸਿੰਘ, ਪਰਮਜੀਤ ਸਿੰਘ, ਰੁਪਿੰਦਰਜੀਤ ਸਿੰਘ, ਗੁਰਪ੍ਰਰੀਤ ਸਿੰਘ ਆਦਿ ਹਾਜਰ ਸਨ।