- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਲੰਧਰ ਬਾਈਪਾਸ ’ਤੇ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ ਅਣਪਛਾਤੇ ਵਾਹਨ ਦੀ ਫੇਟ ਲੱਗਣ ਕਾਰਨ 72 ਸਾਲਾ ਬਜ਼ੁਰਗ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਔਰਤ ਆਪਣੀ ਧੀ ਨੂੰ ਮਿਲਣ ਲਈ ਜਲੰਧਰ ਤੋਂ ਲੁਧਿਆਣਾ ਆਈ ਸੀ। ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਗੌਰਵ ਸਲੂਜਾ, ਪੰਜਾਬੀ ਜਾਗਰਣ, ਲੁਧਿਆਣਾ। ਜਲੰਧਰ ਬਾਈਪਾਸ ’ਤੇ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ ਅਣਪਛਾਤੇ ਵਾਹਨ ਦੀ ਫੇਟ ਲੱਗਣ ਕਾਰਨ 72 ਸਾਲਾ ਬਜ਼ੁਰਗ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਔਰਤ ਆਪਣੀ ਧੀ ਨੂੰ ਮਿਲਣ ਲਈ ਜਲੰਧਰ ਤੋਂ ਲੁਧਿਆਣਾ ਆਈ ਸੀ। ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਬਿਮਲਾ ਦੇਵੀ (72) ਵਾਸੀ ਬਸੰਤ ਨਗਰ, ਲਾਡੋਵਾਲੀ ਰੋਡ, ਜਲੰਧਰ ਵਜੋਂ ਹੋਈ ਹੈ। ਉਹ ਆਪਣੀ ਧੀ ਮੰਜੂ ਨੂੰ ਮਿਲਣ ਲਈ ਲੁਧਿਆਣਾ ਦੇ ਅਸ਼ੋਕ ਨਗਰ, ਸਲੇਮ ਟਾਬਰੀ ਆ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਬਿਮਲਾ ਦੇਵੀ ਜਲੰਧਰ ਬਾਈਪਾਸ ਭੌਰੇ ਬੱਸ ਤੋਂ ਉਤਰਨ ਤੋਂ ਬਾਅਦ ਆਟੋ ਫੜਨ ਲਈ ਪੈਦਲ ਜਾ ਰਹੀ ਸੀ। ਇਸ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਬਜ਼ੁਰਗ ਔਰਤ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ।
ਹਾਦਸੇ ਤੋਂ ਬਾਅਦ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਰਾਹਗੀਰਾਂ ਵੱਲੋਂ ਤੁਰੰਤ ਥਾਣਾ ਸਲੇਮ ਟਾਬਰੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਕੁਝ ਹੀ ਮਿੰਟਾਂ ਵਿੱਚ ਪੀਸੀਆਰ ਟੀਮ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਣਕਾਰੀ ਤਫ਼ਤੀਸ਼ੀ ਅਫ਼ਸਰ ਪ੍ਰੇਮ ਚੰਦ ਨੂੰ ਦਿੱਤੀ। ਸੂਚਨਾ ਮਿਲਦੇ ਹੀ ਤਫ਼ਤੀਸ਼ੀ ਅਫ਼ਸਰ ਪ੍ਰੇਮ ਚੰਦ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
ਇਸ ਸਬੰਧੀ ਤਫ਼ਤੀਸ਼ੀ ਅਫ਼ਸਰ ਪ੍ਰੇਮ ਚੰਦ ਨੇ ਦੱਸਿਆ ਕਿ ਅਣਪਛਾਤੇ ਵਾਹਨ ਦੀ ਟੱਕਰ ਕਾਰਨ ਔਰਤ ਦੀ ਮੌਤ ਹੋਈ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।