ਸਰਵਣ ਸਿੰਘ ਭੰਗਲਾਂ, ਸਮਰਾਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਦੇ ਨਾਂਅ 'ਤੇ ਸਥਾਨਕ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ ਗਿਆ। ਐੱਸਡੀਐੱਮ ਦੀ ਗੈਰ-ਹਾਜ਼ਰੀ 'ਚ ਮੰਗ ਪੱਤਰ ਤਹਿਸੀਲਦਾਰ ਨਵਦੀਪ ਸਿੰਘ ਭੋਗਲ ਨੂੰ ਸੌਂਪਦਿਆਂ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਆਟਾ-ਦਾਲ ਸਕੀਮ ਦੇ ਨਾਲ ਖੰਡ, ਚਾਹ ਪੱਤੀ ਤੇ ਿਘਓ ਦੇਣ ਦੇ ਵਾਅਦੇ ਤੋਂ ਇਲਾਵਾ ਬੇਰੁਜ਼ਗਾਰਾਂ ਨੂੰ ਨੌਕਰੀਆਂ ਦੇਣ ਤੇ ਕਿਸਾਨਾਂ ਦਾ ਮੁਕੰਮਲ ਕਰਜ਼ਾ ਮੁਆਫ਼ ਕਰਨ ਦੇ ਵਾਅਦੇ ਸੂਬੇ ਦੀ ਜਨਤਾ ਨਾਲ ਕੀਤੇ ਸੀ, ਜੋ ਪੂਰੇ ਨਹੀਂ ਕਰ ਸਕੀ। ਆਗੂਆਂ ਨੇ ਪੰਜਾਬ ਸਰਕਾਰ ਨੂੰ ਮੰਗ ਕੀਤੀ ਕਿ ਇਹ ਵਾਅਦੇ ਜਲਦ ਪੂਰੇ ਕੀਤੇ ਜਾਣ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਉਹ 26 ਤੇ 27 ਤਰੀਕ ਨੂੰ ਦਿੱਲੀ ਧਰਨੇ 'ਚ ਸ਼ਮੂਲੀਅਤ ਲਈ ਵੱਡੀ ਗਿਣਤੀ 'ਚ ਇਕੱਠ ਕਰਨਗੇ ਤੇ ਕਿਸਾਨ ਜਥੇਬੰਦੀਆਂ ਨੂੰ ਆਪਣਾ ਪੂਰਾ ਸਮਰਥਨ ਦੇਣਗੇ। ਇਸ ਮੌਕੇ ਲੋਕ ਸੰਘਰਸ਼ ਕਮੇਟੀ ਦੇ ਸਿਕੰਦਰ ਸਿੰਘ ਤੇ ਕੁਲਵੰਤ ਤਰਕ ਵੀ ਵੀ ਹਾਜ਼ਰ ਸਨ।