9 ਸਾਲ ਦੀ ਮਾਸੂਮ ਨੂੰ 16 ਸਾਲ ਦੇ ਨਾਬਾਲਗ ਨੇ ਬਣਾਇਆ ਹਵਸ ਦਾ ਸ਼ਿਕਾਰ, ਪੇਟ ’ਚ ਦਰਦ ਹੋਣ ’ਤੇ ਹੋਇਆ ਸ਼ਰਮਨਾਕ ਘਟਨਾ ਦਾ ਖੁਲਾਸਾ
ਲੁਧਿਆਣਾ ਦੇ ਥਾਣਾ ਪੀਏਯੂ ਅਧੀਨ ਆਉਂਦੇ ਇੱਕ ਇਲਾਕੇ ’ਚ 9 ਸਾਲ ਦੀ ਮਾਸੂਮ ਨਾਲ ਕਥਿਤ ਜਬਰਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੇਟ ’ਚ ਲਗਾਤਾਰ ਦਰਦ ਰਹਿਣ ਤੋਂ ਬਾਅਦ ਬੱਚੀ ਨੇ ਪਰਿਵਾਰ ਨੂੰ ਆਪਣੇ ਨਾਲ ਵਾਪਰੀ ਘਟਨਾ ਬਾਰੇ ਦੱਸਿਆ। ਸ਼ਿਕਾਇਤ ਮਿਲਣ ਉਪਰੰਤ ਥਾਣਾ ਪੀਏਯੂ ਪੁਲਿਸ ਨੇ ਪੋਕਸੋ ਐਕਟ ਅਤੇ ਭਾਰਤੀ ਨਿਆਂ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਇੱਕ ਨਾਬਾਲਗ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Fri, 24 Jul 2026 11:49 AM (IST)
Updated Date: Fri, 24 Jul 2026 11:53 AM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਲੁਧਿਆਣਾ ਦੇ ਥਾਣਾ ਪੀਏਯੂ ਅਧੀਨ ਆਉਂਦੇ ਇੱਕ ਇਲਾਕੇ ’ਚ 9 ਸਾਲ ਦੀ ਮਾਸੂਮ ਨਾਲ ਕਥਿਤ ਜਬਰਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੇਟ ’ਚ ਲਗਾਤਾਰ ਦਰਦ ਰਹਿਣ ਤੋਂ ਬਾਅਦ ਬੱਚੀ ਨੇ ਪਰਿਵਾਰ ਨੂੰ ਆਪਣੇ ਨਾਲ ਵਾਪਰੀ ਘਟਨਾ ਬਾਰੇ ਦੱਸਿਆ। ਸ਼ਿਕਾਇਤ ਮਿਲਣ ਉਪਰੰਤ ਥਾਣਾ ਪੀਏਯੂ ਪੁਲਿਸ ਨੇ ਪੋਕਸੋ ਐਕਟ ਅਤੇ ਭਾਰਤੀ ਨਿਆਂ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਇੱਕ ਨਾਬਾਲਗ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਬੱਚੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਧੀ ਕੁਝ ਦਿਨਾਂ ਤੋਂ ਪੇਟ ’ਚ ਦਰਦ ਅਤੇ ਪਿਸ਼ਾਬ ਕਰਨ ਸਮੇਂ ਤਕਲੀਫ਼ ਦੀ ਸ਼ਿਕਾਇਤ ਕਰ ਰਹੀ ਸੀ। ਦਵਾਈ ਦੇਣ ਦੇ ਬਾਵਜੂਦ ਜਦੋਂ ਉਸ ਦੀ ਹਾਲਤ ਵਿੱਚ ਸੁਧਾਰ ਨਾ ਆਇਆ ਤਾਂ ਬੱਚੀ ਨੇ ਰੋਂਦਿਆਂ ਦੱਸਿਆ ਕਿ ਇਹ ਘਟਨਾ ਉਸ ਸਮੇਂ ਦੀ ਹੈ ਜਦੋਂ ਪਰਿਵਾਰ ਪਹਿਲਾਂ ਇੱਕ ਕਿਰਾਏ ਦੇ ਮਕਾਨ ’ਚ ਰਹਿੰਦਾ ਸੀ।
ਬੱਚੀ ਨੇ ਦੱਸਿਆ ਕਿ ਉਨ੍ਹਾਂ ਦੇ ਉਸ ਵੇਲੇ ਦੇ ਗੁਆਂਢ ’ਚ ਰਹਿਣ ਵਾਲੇ ਇੱਕ ਨਾਬਾਲਗ ਲੜਕੇ ਨੇ ਖੇਡਣ ਦੇ ਬਹਾਨੇ ਉਸ ਨਾਲ ਜਬਰ-ਜਨਾਹ ਕੀਤਾ ਸੀ। ਪਰਿਵਾਰ ਨੂੰ ਇਸ ਬਾਰੇ ਜਾਣਕਾਰੀ ਮਿਲਦੇ ਹੀ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਥਾਣਾ ਪੀਏਯੂ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 64 ਅਤੇ ਪੋਕਸੋ ਐਕਟ ਦੀ ਧਾਰਾ 4 ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਕੇਸ ’ਚ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦਿਆਂ ਕਾਨੂੰਨ ਅਨੁਸਾਰ ਜਾਂਚ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।