ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ: ਗੁਆਂਢੀ ਨੇ ਲੜਕੀ ਦੇ ਦਿਮਾਗ਼ ਤੇ ਇਸ ਕਦਰ ਖੌਫ ਬਣਾ ਦਿੱਤਾ ਕਿ ਉਹ ਦਹਿਸ਼ਤ ਵਿਚ ਰਹਿਣ ਲੱਗ ਪਈ| ਧਮਕੀਆਂ ਦੇ ਕੇ ਮੁਲਜ਼ਮ ਉਸ ਨਾਲ ਪੂਰੇ ਦੋ ਮਹੀਨੇ ਤੱਕ ਜਬਰ-ਜ਼ਨਾਹ ਕਰਦਾ ਰਿਹਾ| ਮਾਮਲੇ ਦਾ ਖੁਲਾਸਾ ਹੁੰਦੇ ਹੀ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਤੁਰੰਤ ਹਰਕਤ ਵਿਚ ਆਈ ਅਤੇ ਨਬਾਲਗ ਲੜਕੀ ਦੀ ਮਾਂ ਦੇ ਬਿਆਨ ਤੇ ਗੁਆਂਢ ਵਿਚ ਰਹਿਣ ਵਾਲੇ ਨੌਜਵਾਨ ਦੇ ਖ਼ਿਲਾਫ਼ ਮੁਕਦਮਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕੀਤਾ| ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ 15 ਵਰ੍ਹਿਆਂ ਦੀ ਬੇਟੀ ਕੁਝ ਸਮੇਂ ਤੋਂ ਬੇਹੱਦ ਪਰੇਸ਼ਾਨ ਰਹਿ ਰਹੀ ਸੀ| ਲੜਕੀ ਨੂੰ ਵਾਰ-ਵਾਰ ਪੁੱਛਣ ਤੇ ਉਸ ਨੇ ਜੋ ਕੁਝ ਦੱਸਿਆ ਉਹ ਪਰੇਸ਼ਾਨ ਕਰ ਦੇਣ ਵਾਲਾ ਸੀ| ਲੜਕੀ ਦੇ ਮਾਪਿਆਂ ਨੂੰ ਦੱਸਿਆ ਕਿ ਗੁਆਂਢ ਵਿਚ ਰਹਿਣ ਵਾਲਾ ਨੋਜਵਾਨ ਨੂੰ ਪਿਛਲੇ 2 ਮਹੀਨਿਆਂ ਤੋਂ ਡਰਾ-ਧਮਕਾ ਕੇ ਉਸ ਨੂੰ ਹਵਸ ਦਾ ਸ਼ਿਕਾਰ ਬਣਾ ਰਿਹਾ ਹੈ| ਲੜਕੀ ਦੀ ਮਾਂ ਨੇ ਇਸ ਮਾਮਲੇ ਸਬੰਧੀ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਐੱਫਆਈਆਰ ਦਰਜ ਕਰਕੇ ਮੁਲਜ਼ਮ ਨੂੰ ਹਿਰਾਸਤ ਵਿਚ ਲਿਆ| ਜਾਂਚ ਅਧਿਕਾਰੀ ਰਣਜੀਤ ਸਿੰਘ ਦਾ ਕਹਿਣਾ ਹੈ ਕਿ ਮੰਗਲਵਾਰ ਦੁਪਹਿਰ ਤੋਂ ਬਾਅਦ ਲੜਕੀ ਦਾ ਮੈਡੀਕਲ ਕਰਵਾਇਆ ਜਾਵੇਗਾ|

Posted By: Sandip Kaur