ਵਾਰਡ 89 ’ਚ ਦੀਪਕ ਹੰਸ ਦੀ ਪ੍ਰਧਾਨਗੀ ਹੇਠ ਕਾਂਗਰਸ ਦੀ ਮੀਟਿੰਗ ਹਲਕਾ ਲੁਧਿਆਣਾ ਉੱਤਰੀ ਦੇ ਵਾਰਡ 89 ’ਚ ਦੀਪਕ ਹੰਸ ਦੀ ਪ੍ਰਧਾਨਗੀ ਹੇਠ ਕਾਂਗਰਸ ਦੀ ਮੀਟਿੰਗ ਹੋਈ
Publish Date: Sat, 11 Jul 2026 07:18 PM (IST)
Updated Date: Sun, 12 Jul 2026 04:12 AM (IST)
ਕਾਂਗਰਸr ਵਰਕਰ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ ਲਈ ਜਨ ਸੰਪਰਕ ਮੁਹਿੰਮ ਸ਼ੁਰੂ ਕਰਨ : ਪਾਂਡੇ ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ ਜ਼ਿਲ੍ਹਾ ਕਾਂਗਰਸ ਕਮੇਟੀ ਵਿਧਾਨ ਸਭਾ ਉੱਤਰੀ ਦੀ ਇੱਕ ਵਿਸ਼ੇਸ਼ ਮੀਟਿੰਗ ਵਾਰਡ 89 ਵਿੱਚ ਦੀਪਕ ਹੰਸ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਾਬਕਾ ਮੰਤਰੀ ਰਾਕੇਸ਼ ਪਾਂਡੇ ਮੁੱਖ ਮਹਿਮਾਨ ਵਜੋਂ ਪੁੱਜੇ। ਮੀਟਿੰਗ ਦਾ ਮੁੱਖ ਉਦੇਸ਼ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸੰਗਠਨ ਨੂੰ ਮਜ਼ਬੂਤ ਕਰਨਾ ਅਤੇ ਵਰਕਰਾਂ ਨਾਲ ਚੋਣ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕਰਨਾ ਸੀ। ਪਾਂਡੇ ਨੇ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਤੋਂ ਹੀ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਵਿਚ ਲਗਾਤਾਰ ਸਰਗਰਮ ਰਹਿਣ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਲਈ ਬਹੁਤ ਮਹੱਤਵਪੂਰਨ ਹਨ ਅਤੇ ਪਾਰਟੀ ਨੂੰ ਮਜ਼ਬੂਤ ਜਨ ਸਮਰਥਨ ਦਿਵਾਉਣ ਲਈ ਹਰ ਵਰਕਰ ਨੂੰ ਪੂਰੀ ਨਿਸ਼ਠਾ ਤੇ ਸਮਰਪਣ ਨਾਲ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਦੀ ਲੜਾਈ ਲੜਦੀ ਆਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਜਨਹਿਤ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ। ਪਾਂਡੇ ਨੇ ਕਿਹਾ ਕਿ ਵਰਕਰ ਹੀ ਸੰਗਠਨ ਦੀ ਸਭ ਤੋਂ ਵੱਡੀ ਤਾਕਤ ਹਨ। ਜੇਕਰ ਹਰ ਵਰਕਰ ਆਪਣੇ ਇਲਾਕੇ ਵਿੱਚ ਸਰਗਰਮ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੇ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰੇ, ਤਾਂ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਨੂੰ ਨਿਸ਼ਚਿਤ ਤੌਰ ’ਤੇ ਸਫਲਤਾ ਮਿਲੇਗੀ। ਉਨ੍ਹਾਂ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਐਸਆਈਆਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਪਣੇ ਇਲਾਕੇ ਦੇ ਬੀਐਲਓ ਨਾਲ ਸੰਪਰਕ ਕਰਕੇ ਹਰ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ। ਹੰਸ ਨੇ ਮੀਟਿੰਗ |ਚ ਪਹੁੰਚੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਮਿਸ਼ਨ-2027 ਨੂੰ ਕਾਮਯਾਬ ਬਣਾਉਣ ਲਈ ਪੂਰੀ ਤਾਕਤ ਨਾਲ ਜੁਟ ਜਾਣ। ਇਸ ਮੌਕੇ ਰੌਕੀ ਭਾਟੀਆ, ਕੁਲਦੀਪ, ਹਰਜਿੰਦਰ ਸਿੰਘ, ਜਗਮੋਹਨ ਸਿੰਘ (ਨਿੱਕੂ), ਬੰਨੂ ਬਹਿਲ, ਹਰਸ਼ਿਤ ਕਪੂਰ, ਰੇਸ਼ਮ ਨੱਤ , ਰਿੰਕੂ, ਕਿਸ਼ੋਰ ਘਈ, ਬੌਬੀ ਬੈਂਸ, ਲਕਸ਼ਮੀ ਚੰਦ, ਅਸ਼ਮਾ, ਗੁਰਪ੍ਰੀਤ ਗੋਪੀ, ਕ੍ਰਿਸ਼ਨ ਖਰਬੰਦਾ, ਹੰਸ ਰਾਜ, ਬਾਲੀ ਬਾਂਗੜ, ਲੱਕੀ, ਵਿਕਰਮ, ਪੰਕਜ ਜਾਨਾਗਲ, ਤੁਸ਼ਾਰ ਧੀਮਾਨ, ਰਮੇਸ਼ ਕੌਸ਼ਲ, ਦੀਪਕ ਵਰਮਾ, ਅਲੀ, ਨਰਿੰਦਰ ਆਨੰਦ, ਰਾਕੇਸ਼ ਸੂਦ, ਬਲਦੇਵ, ਪਿੰਕੂ, ਜਿੰਦਰ, ਕਮਲ, ਹਸਬੁੱਦੀਨ, ਪਿੰਨੀ ਹੰਸ, ਰਾਜ ਗਿੱਲ, ਅਨਿਲ ਘਈ, ਨਿਸ਼ੂ ਭੰਗਾਨੀਆ, ਸੰਨੀ ਹੰਸ ਕਾਲੀ, ਅਰੁਣ ਧੀਂਗਨ, ਪਵਨ ਮੱਟੂ, ਸਤਪਾਲ ਸੰਨੀ, ਪ੍ਰਦੀਪ, ਵਿਕੀ ਸਮੇਤ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ।