ਗੁਰਜੀਤ ਸਿੰਘ ਖ਼ਾਲਸਾ, ਰਾੜਾ ਸਾਹਿਬ : ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪੋ੍ਫੈਸਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਪੋ੍ਫੈਸਰ ਹਰਮਿੰਦਰ ਸਿੰਘ ਡਿੰਪਲ ਦੀ ਅਗਵਾਈ 'ਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਮਿਲੇ।

ਉਨ੍ਹਾਂ ਵੱਲੋਂ ਗੈਸਟ ਫੈਕਲਟੀ ਸਹਾਇਕ ਪੋ੍ਫੈਸਰਾਂ ਨੂੰ ਦਿੱਤੀਆਂ ਵੱਖ-ਵੱਖ ਛੁੱਟੀਆਂ ਲਈ ਗੈਸਟ ਫੈਕਲਟੀ ਸਹਾਇਕ ਪੋ੍ਫੈਸਰਜ਼ ਐਸੋਸੀਏਸ਼ਨ ਪੰਜਾਬ ਕਾਫੀ ਲੰਮੇ ਸਮੇਂ ਤੋਂ ਮੰਗ ਕਰ ਰਹੀ ਸੀ ਦਿੱਤੇ ਜਾਣ 'ਤੇ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਗੈਸਟ ਫੈਕਲਟੀ ਸਹਾਇਕ ਪੋ੍ਫੈਸਰਜ ਐਸੋਸੀਏਸ਼ਨ ਦੀਆਂ ਬਾਕੀ ਰਹਿੰਦੀਆਂ ਮੰਗਾਂ ਬਾਰੇ ਜਾਣੂ ਕਰਵਾਇਆ ਤੇ ਇਨ੍ਹਾਂ ਮੰਗਾਂ ਨੂੰ ਪੂਰੀਆਂ ਕਰਨ ਲਈ ਬੇਨਤੀ ਕੀਤੀ ਗਈ।

ਇਸ ਮੌਕੇ ਪੋ੍ਫੈਸਰ ਸੁਰਿੰਦਰ ਪੁਰੀ ਨਾਭਾ, ਪੋ੍ਫੈਸਰ ਹੁਕਮ ਚੰਦ ਪਟਿਆਲਾ, ਪੋ੍ਫੈਸਰ ਨਰਿੰਦਰ ਸਿੰਘ ਧਾਲੀਵਾਲ ਨਾਭਾ, ਪੋ੍ਫੈਸਰ ਲਖਵਿੰਦਰ ਸਿੰਘ ਨਾਭਾ ਹਾਜ਼ਰ ਸਨ।