ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮ੍ਰਪਿਤ ਸਮਾਗਮ ਕਰਵਾਇਆ
Publish Date: Sun, 12 Apr 2026 06:21 PM (IST)
Updated Date: Sun, 12 Apr 2026 06:25 PM (IST)

ਰਾਣਾ ਮੱਲ ਤੇਜੀ, ਪੰਜਾਬੀ ਜਾਗਰਣ ਲੁਧਿਆਣਾ ਪਿੰਡ ਆਲੋਵਾਲ ਸਥਿੱਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਬਹੁਤ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਤਿੰਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਧਾਰਮਿਕ ਮਰਯਾਦਾ ਅਨੁਸਾਰ ਪਾਉਣ ਉਪਰੰਤ ਰਾਗੀ ਜਥਿਆਂ ਵੱਲੋਂ ਰਸਭਿੰਨਾ ਕੀਰਤਨ ਕਰਦਿਆਂ ਸੰਗਤਾਂ ਨੂੰ ਗੁਰਬਾਣੀ ਦੇ ਨਾਲ ਜੋੜਿਆ। ਸਮਾਗਮ ਦੌਰਾਨ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਅਤੇ ਬਾਬਾ ਜਰਨੈਲ ਸਿੰਘ ਵੱਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਉੱਚੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੀ ਕੁਰਬਾਨੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਨੇ ਧਰਮ ਦੀ ਰੱਖਿਆ ਲਈ ਆਪਣੀ ਸ਼ਹਾਦਤ ਦੇ ਕੇ ਮਨੁੱਖਤਾ ਲਈ ਇਕ ਵੱਡਾ ਸੰਦੇਸ਼ ਦਿੱਤਾ ਹੈ ਅਤੇ ਗੁਰੂ ਸਾਹਿਬ ਦੇ ਇੰਨਾਂ ਉਪਦੇਸਾ ਨੂੰ ਹਰ ਸਿੱਖ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਗੁਰਦੁਆਰਾ ਪ੍ਰਬੰਧਕਾ ਵੱਲੋਂ ਆਈਆਂ ਸ਼ਖਸੀਆਤਾ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ ਅਤੇ ਸੰਗਤਾਂ ਲਈ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਪਾਲ ਸਿੰਘ, ਗੁਰਪਾਲ ਸਿੰਘ, ਦਿਲਜੀਤ ਕੌਰ ਇੰਗਲੈਂਡ,ਮਨਪ੍ਰੀਤ ਸਿੰਘ, ਬੀਬੀ ਕੁਲਵੰਤ ਕੌਰ ਨਿਵਾਸੀ ਭਾਣੋਕੇ,ਸਰਦਾਰ ਵੱਸਣ ਸਿੰਘ, ਹਰਦੀਪ ਸਿੰਘ, ਹਰਦੇਵ ਸਿੰਘ ਪਿਹੋਵਾ, ਭਾਈ ਗੁਰਮੇਲ ਸਿੰਘ,ਗੁਰਨੈਬ ਸਿੰਘ, ਬਹਾਦਰ ਸਿੰਘ, ਕੁਲਵਿੰਦਰ ਕੌਰ, ਬੀਬੀ ਪਰਮਜੀਤ ਕੌਰ ਗੜੀ, ਡਾਕਟਰ ਅਮਰਜੋਤ ਸਿੰਘ ਸੰਧੂ, ਬੀਬੀ ਕਰਮਜੀਤ ਕੌਰ ਸੰਧੂ, ਬਲਦੇਵ ਸਿੰਘ, ਭਾਈ ਹਰਜੀਤ ਸਿੰਘ, ਭਾਈ ਆਸੋਕ ਸਿੰਘ,ਭਾਈ ਗੁਰਮੀਤ ਸਿੰਘ ਲੰਬੜਦਾਰ ਭਾਈ ਹਰਪ੍ਰੀਤ ਸਿੰਘ ਜਲੰਧਰ ਤੋਂ ਇਲਾਵਾ ਬਹੁਤ ਸਾਰੀਆਂ ਸੰਗਤਾ ਆਦਿ ਹਾਜ਼ਰ ਸਨ।