ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਕੀਤਾ ਅਗਵਾ
ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਕੀਤਾ ਅਗਵਾ
Publish Date: Sun, 29 Mar 2026 08:10 PM (IST)
Updated Date: Mon, 30 Mar 2026 04:12 AM (IST)
ਅੰਮ੍ਰਿਤਸਰ ਦੇ ਰਹਿਣ ਵਾਲੇ ਨੌਜਵਾਨ ਖਿਲਾਫ਼ ਮੁਕੱਦਮਾ ਦਰਜ
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ
ਘੁਮਾਰ ਮੰਡੀ ਦੇ ਕ੍ਰਿਸ਼ਨਾ ਨਗਰ ਇਲਾਕੇ ਚੋਂ ਵਿਆਹ ਦਾ ਝਾਂਸਾ ਦੇ ਕੇ 19 ਸਾਲ ਦੀ ਲੜਕੀ ਨੂੰ ਅਗਵਾ ਕਰ ਲੈਣ ਦੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਸੰਬੰਧੀ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਔਰਤ ਨੇ ਦੱਸਿਆ ਕਿ ਉਸ ਦੀ 19 ਸਾਲ ਦੀ ਬੇਟੀ 26 ਮਾਰਚ ਨੂੰ ਇਹ ਕਹਿ ਕੇ ਘਰੋਂ ਚਲੀ ਗਈ ਕਿ ਉਹ ਕੰਮ ਤੇ ਜਾ ਰਹੀ ਹੈ। ਦੇਰ ਸ਼ਾਮ ਤੱਕ ਵੀ ਜਦ ਲੜਕੀ ਘਰ ਵਾਪਸ ਨਾ ਪਹੁੰਚੀ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਲੱਭਣਾ ਸ਼ੁਰੂ ਕੀਤਾ। ਇਸੇ ਦੌਰਾਨ ਪਰਿਵਾਰ ਦੇ ਜੀਆਂ ਨੂੰ ਪਤਾ ਲੱਗਾ ਕਿ ਅੰਮ੍ਰਿਤਸਰ ਦੇ ਖਾਨਕੋਟ ਇਲਾਕੇ ਦਾ ਰਹਿਣ ਵਾਲਾ ਇੱਕ ਲੜਕਾ ਉਨਾਂ ਦੀ ਬੇਟੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਇਸ ਮਾਮਲੇ ’ਚ ਪੁਲਿਸ ਨੇ ਸ਼ਿਕਾਇਤ ਤੋਂ ਬਾਅਦ ਨੌਜਵਾਨ ਖਿਲਾਫ਼ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।