ਜਨਮ ਦਿਨ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 17 ਨੂੰ
ਜਨਮ ਦਿਨ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 17 ਨੂੰ
Publish Date: Mon, 05 Jan 2026 05:49 PM (IST)
Updated Date: Tue, 06 Jan 2026 04:03 AM (IST)
ਪੀ6: ਸੰਤ ਤੇਜਾ ਸਿੰਘ ਜੀ ਭੋਰਾ ਸਾਹਿਬ ਵਾਲੇ। ਪੰਜਾਬੀ ਜਾਗਰਣ
ਬਲਵਿੰਦਰ ਸਿੰਘ ਮਹਿਮੀ, ਪੰਜਾਬੀ ਜਾਗਰਣ,
ਰਾੜਾ ਸਾਹਿਬ : ਤਿਆਗ ਦੀ ਮੂਰਤ, ਨਿਮਰਤਾ ਦੇ ਪੁੰਜ ਸੰਤ ਤੇਜਾ ਸਿੰਘ ਜੀ (ਭੋਰਾ ਸਾਹਿਬ) ਰਾੜਾ ਸਾਹਿਬ ਵਾਲਿਆਂ ਦਾ ਜਨਮ ਦਿਨ ਸੰਪ੍ਰਦਾਇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ ਜੀ ਭੋਰਾ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਮਹਾਂਪੁਰਖਾਂ ਦੇ ਜਨਮ ਨਗਰ ਪਿੰਡ ਪੋਹੀੜ, ਨੇੜੇ ਅਹਿਮਦਗੜ੍ਹ ਵਿਖੇ 17 ਜਨਵਰੀ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਗੁਰਦੁਆਰਾ ਪ੍ਰਬੰਧਕ ਕਮੇਟੀ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਸੰਗਤਾਂ ਦੇ ਸਹਿਯੋਗ ਦੁਆਰਾ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਭਾਈ ਈਸ਼ਵਰ ਸਿੰਘ ਤੇ ਜਤਿੰਦਰ ਸਿੰਘ ਰਾੜਾ ਸਾਹਿਬ ਨੇ ਦੱਸਿਆ ਕਿ ਸੰਤ ਬਾਬਾ ਤੇਜਾ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ 16 ਜਨਵਰੀ ਨੂੰ ਸੁੰਦਰ ਦਸਤਾਰ ਅਤੇ ਲੰਮੇ ਕੇਸਾਂ ਦੇ ਮੁਕਾਬਲੇ ਕਰਵਾਏ ਜਾਣਗੇ, 17 ਜਨਵਰੀ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਮਹਾਨ ਸੰਤ ਸਮਾਗਮ ਕਰਵਾਇਆ ਜਾਵੇਗਾ ਜਿਸ ਵਿਚ ਵੱਖ-ਵੱਖ ਸੰਪ੍ਰਦਾਵਾਂ ਦੇ ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਸਿੱਖ ਪੰਥ ਦੀਆਂ ਮਹਾਨ ਧਾਰਮਿਕ ਸਖਸ਼ੀਅਤਾਂ ਹਾਜ਼ਰੀ ਭਰਨਗੀਆਂ। ਇਸੇ ਦਿਨ ਸੰਤ ਬਾਬਾ ਤੇਜਾ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ 17 ਜਨਵਰੀ ਨੂੰ ਸਵੇਰੇ 10 ਵਜੇ ਤੋਂ 2 ਵਜੇ ਤਕ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ। ਇਸ ਖ਼ੂਨਦਾਨ ਕੈਂਪ ਵਿੱਚ ਨੌਜਵਾਨਾਂ ਨੂੰ ਵੱਧ ਤੋਂ ਵੱਧ ਖ਼ੂਨਦਾਨ ਕਰਨ ਦੀ ਅਪੀਲ ਕੀਤੀ।