ਪ੍ਰਕਾਸ਼ ਪੁਰਬ ਸਬੰਧੀ ਖੰਨਾ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਪਹਿਲੇ ਪਾਤਿਸ਼ਾਹ ਜੀ ਦੇ ਪ੍ਰਕਾਸ਼ ਪੁਰਬ ਤੇ ਖੰਨਾ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ
Publish Date: Sat, 21 Nov 2026 07:52 PM (IST)
Updated Date: Sun, 22 Nov 2026 04:07 AM (IST)
* ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਨਗਰ ਕੀਰਤਨ ਕੀਤਾ ਭਰਵਾਂ ਸੁਆਗਤ * ਸੰਗਤਾਂ ਲਈ ਲਾਏ ਚਾਹ ਪਕੌੜੇ ਦੇ ਲੰਗਰ, ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਪੀ 21 : ਵਿਸ਼ਾਲ ਨਗਰ ਕੀਰਤਨ ਦਾ ਸੰਗਤਾਂ ਸੁਆਗਤ ਕਰਦੀਆਂ ਹੋਈਆਂ ਪੀ 22 : ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਉਡੀਕ ਕਰਦੀਆਂ ਹੋਈਆਂ। ਪੀ 23 : ਗੱਤਕਾ ਪਾਰਟੀ ਦੇ ਨੌਜਵਾਨ ਜੰਗਜ਼ੂ ਜ਼ੌਹਰ ਦਿਖਾਉਂਦੇ ਹੋਏ। ਸੁਖਵਿੰਦਰ ਸਿੰਘ ਸਲੌਦੀ, ਪੰਜਾਬੀ ਜਾਗਰਣ ਖੰਨਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਗੁਰਦੁਆਰਾ ਬਾਬਾ ਨਿਰਗੁਣ ਦਾਸ ਜੀ ਖੰਨਾ ਖੁਰਦ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜੋ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਜੀਟੀ ਰੋਡ ਖੰਨਾ ਵਿਖੇ ਪਹੁੰਚਿਆ। ਜਿੱਥੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਪ੍ਰਬੰਧਕ ਕਮੇਟੀ ਤੇ ਸੰਗਤ ਵੱਲੋਂ ਨਗਰ ਕੀਰਤਨ ਦਾ ਜੈਕਾਰਿਆਂ ਦੀ ਗੂੰਜ ਨਾਲ ਭਰਵਾਂ ਸੁਆਗਤ ਕੀਤਾ ਗਿਆ। ਇਸ ਨਗਰ ਕੀਰਤਨ ’ਚ ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਸਾਹਿਬ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁੰਦਰ ਸੁਸ਼ੋਭਿਤ ਕੀਤੇ ਹੋਏ ਸਨ। ਸੰਗਤ ਪਾਲਕੀ ਸਾਹਿਬ ਪਿੱਛੇ ਵਾਹਿਗੁਰੂ ਜੀ ਦਾ ਜਾਪ ਕਰਦੀਆਂ ਜਾ ਰਹੀਆਂ ਸਨ। ਗੱਤਕਾ ਪਾਰਟੀ ਦੇ ਨੌਜਵਾਨਾਂ ਵੱਲੋਂ ਜੰਗਜ਼ੂ ਜ਼ੌਹਰ ਵਿਖਾਏ ਗਏ ਤੇ ਰਾਗੀ ਜੱਥਿਆਂ ਵੱਲੋਂ ਸੰਗਤਾਂ ਨੂੰ ਰਸਭਿੰਨਾ ਕੀਰਤਨ ਸਰਵਣ ਕਰਵਾ ਕੇ ਨਿਹਾਲ ਕੀਤਾ ਗਿਆ। ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲਾ ਸਾਹਿਬ ਭੇਟ ਕੀਤੇ ਗਏ ਤੇ ਪੰਜਾਂ ਪਿਆਰਿਆਂ ਅਤੇ ਪੰਜਾਂ ਸਿੰਘਾਂ ਨੂੰ ਸਿਰਪਾਓ ਭੇਟ ਕਰ ਕੇ ਨਗਰ ਕੀਰਤਨ ਦਾ ਸੁਆਗਤ ਕੀਤਾ ਗਿਆ। ਸੰਗਤਾਂ ਵੱਲੋਂ ਸ੍ਰੀ ਗੁਰੂ ਗੰਥ ਸਾਹਿਬ ਜੀ ਦੀ ਪਾਲਕੀ ਤੇ ਫੁੱਲਾਂ ਦੀ ਵਰਖਾ ਕੀਤੀ ਗਈ ਕੀਤੀ ਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਏ ਗਏ। ਇਸ ਮੌਕੇ ਪ੍ਰਧਾਨ ਖੁਸ਼ਦੇਵ ਸਿੰਘ, ਬਾਬਾ ਬਹਾਦਰ ਸਿੰਘ, ਹਰਦੀਪ ਸਿੰਘ, ਰਾਜ ਸਿੰਘ, ਕੁਲਵੀਰ ਸਿੰਘ, ਬਲਜਿੰਦਰ ਸਿੰਘ, ਗੁਰਦੀਪ ਸਿੰਘ, ਸੁਦਾਗਰ ਸਿੰਘ, ਗੁਰਪ੍ਰੀਤ ਸਿੰਘ, ਵਰਿਆਮ ਸਿੰਘ,ਬੁੱਧ ਸਿੰਘ, ਬਾਬਾ ਸੰਦੀਪ ਸਿੰਘ, ਬਾਬਾ ਧਰਮਵੀਰ ਸਿੰਘ, ਹਰਮਨ ਸਿੰਘ, ਗੁਰਵੀਰ ਸਿੰਘ, ਜਸਪ੍ਰੀਤ ਸਿੰਘ, ਪਵਨਦੀਪ ਸਿੰਘ, ਸਿਮਰਨ ਸਿੰਘ, ਚਰਨਜੀਤ ਸਿੰਘ, ਦਿਲਪ੍ਰੀਤ ਸਿੰਘ, ਭਿੰਦਰ ਸਿੰਘ, ਰਾਜਵੀਰ ਸਿੰਘ,ਤੀਰਥ ਸਿੰਘ, ਜੋਤ ਸਿੰਘ, ਨਿਰਭੈ ਸਿੰਘ, ਸੁਖਦੇਵ ਸਿੰਘ, ਹੁਕਮ ਸਿੰਘ, ਹਮੀਰ ਸਿੰਘ, ਅਵਤਾਰ ਸਿੰਘ ਕੈਂਥ ਸਕੱਤਰ, ਰਵਿੰਦਰ ਸਿੰਘ ਬੱਬਲੂ, ਹਰਬੀਰ ਸਿੰਘ ਕੋਹਲੀ, ਤਜਿੰਦਰ ਸਿੰਘ, ਅਮਰਵੀਰ ਸਿੰਘ,ਗੁਰਪ੍ਰੀਤ ਸਿੰਘ ਡੀਸੀ, ਅਵਤਾਰ ਸਿੰਘ ਉਦੋਂ ਮਹਿੰਦਰ, ਗੋਪਾਲ ਸਿੰਘ, ਸਰਬਜੀਤ ਸਿੰਘ ਕਾਲੜਾ, ਸੁਦਰਸ਼ਨ ਸਿੰਘ, ਉਪਿੰਦਰ ਸਿੰਘ ਮੈਨੇਜਰ ਆਦਿ ਹਾਜ਼ਰ ਸਨ।