ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ 23 ਨੂੰ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 23 ਨਵੰਬਰ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
Publish Date: Sat, 21 Nov 2026 06:50 PM (IST)
Updated Date: Sun, 22 Nov 2026 04:04 AM (IST)
ਪੀ 15 : ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ। ਕਰਮਜੀਤ ਸਿੰਘ ਆਜ਼ਾਦ, ਪੰਜਾਬੀ ਜਾਗਰਣ, ਸ੍ਰੀ ਮਾਛੀਵਾੜਾ ਸਾਹਿਬ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਏ ਜਾ ਰਹੇ ਹਨ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਦੱਸਿਆ ਕਿ 22 ਨਵੰਬਰ ਨੂੰ ਸਵੇਰੇ 11 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ। ਉਨ੍ਹਾਂ ਦੱਸਿਆ ਕਿ 23 ਨਵੰਬਰ ਨੂੰ ਸਵੇਰੇ 10 ਵਜੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਉਪਰੰਤ 24 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਧਾਰਮਿਕ ਦੀਵਾਨਾਂ ਦੌਰਾਨ ਵਿਸ਼ਾਲ ਢਾਡੀ ਦਰਬਾਰ ਸਜਾਇਆ ਜਾਵੇਗਾ। ਇਸੇ ਦਿਨ ਸਵੇਰੇ 7 ਵਜੇ ਤੋਂ 8:30 ਵਜੇ ਤੱਕ ਭਾਈ ਗੁਰਬਾਜ ਸਿੰਘ ਜੀ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਨਗੇ। ਸਮਾਗਮਾਂ ਦੀ ਸਮਾਪਤੀ ਮੌਕੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ। ਮੈਨੇਜਰ ਮੰਗਲੀ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਧਾਰਮਿਕ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।