ਹਰਪ੍ਰਰੀਤ ਸਿੰਘ ਮਾਂਹਪੁਰ, ਜੌੜੇਪੁਲ ਜਰਗ : ਪਿੰਡ ਜਰਗ ਤੋਂ ਕਿਸਾਨਾਂ ਤੇ ਪਿੰਡ ਵਾਸੀਆਂ ਦਾ ਜਥਾ ਸਿੰਘੂ ਬਾਰਡਰ ਦਿੱਲੀ ਲਈ ਰਵਾਨਾ ਹੋਇਆ। ਉਪਰੰਤ ਸਰਪੰਚ ਜਸਪ੍ਰਰੀਤ ਸਿੰਘ ਸੋਨੀ ਜਰਗ ਤੇ ਦਵਿੰਦਰ ਸਿੰਘ ਵੀਡੀਓ ਨੇ ਕਿਹਾ ਜਿੰਨਾਂ ਚਿਰ ਐੱਮਐੱਸਪੀ 'ਤੇ ਗਾਰੰਟੀ ਨਹੀਂ ਮਿਲਦੀ, ਉਨਾਂ ਚਿਰ ਕਿਸਾਨੀ ਸੰਘਰਸ਼ ਜਾਰੀ ਰਹੇਗਾ ਤੇ ਕਿਸਾਨੀ ਸੰਘਰਸ਼ ਨੂੰ ਇੱਕ ਸਾਲ ਦਾ ਸਮਾਂ ਪੂਰਾ ਹੋ ਚੁੱਕਾ ਹੈ।

ਉਨ੍ਹਾਂ ਕਿਹਾ ਦੁਨੀਆਂ ਦੇ ਸਭ ਤੋਂ ਵੱਡੇ ਤੇ ਸ਼ਾਂਤਮਈ ਅੰਦੋਲਨ ਦੀ ਸਫ਼ਲਤਾ ਤੇ ਸਾਡੇ ਸ਼ਹੀਦ ਹੋਏ ਸਮੂਹ ਕਿਸਾਨਾਂ-ਮਜ਼ਦੂਰਾਂ ਨੂੰ ਸਲਾਮ ਹੈ, ਜਿਨ੍ਹਾਂ ਦੀ ਕੁਰਬਾਨੀ ਰੰਗ ਲਿਆਈ ਹੈ ਤੇ ਮੋਦੀ ਸਰਕਾਰ ਨੂੰ ਸ਼ਹੀਦ ਹੋਏ ਕਿਸਾਨਾਂ-ਮਜ਼ਦੂਰਾਂ ਦੇ ਪਰਿਵਾਰ ਦੀ ਮਦਦ ਕਰਨੀ ਚਾਹੀਦੀ ਹੈ। ਇਸ ਮੌਕੇ ਦਵਿੰਦਰ ਸਿੰਘ ਵੀਡੀਓ, ਮਾ. ਨਰਦੀਪ ਸਿੰਘ, ਨਰਿੰਦਰਪਾਲ ਸਿੰਘ, ਮਲਕੀਤ ਸਿੰਘ ਗਰੇਵਾਲ, ਮੇਹਰ ਸਿੰਘ, ਜਸਵੀਰ ਸਿੰਘ ਕਾਲਾ, ਪੰਚ ਧਰਮਿੰਦਰ ਸਿੰਘ ਆਦਿ ਹਾਜ਼ਰ ਸਨ।