ਖਾਲਸਾ ਸਾਜਨਾ ਦਿਵਸ ਨੂੰ ਸਮ੍ਰਪਿਤ ਗੁਰਮਤਿ ਸਮਾਗਮ ਕਰਵਾਇਆ
ਖਾਲਸਾ ਸਾਜਨਾ ਦਿਵਸ ਨੂੰ ਸਮ੍ਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ
Publish Date: Tue, 14 Apr 2026 06:35 PM (IST)
Updated Date: Tue, 14 Apr 2026 06:39 PM (IST)
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ
ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਵਿਸ਼ੇਸ ਗੁਰਮਤਿ ਸਮਾਗਮ ਕਰਵਾਏ ਗਏ। ਅੰਮ੍ਰਿਤ ਵੇਲੇ ਪਿਛਲੇ ਦਿਨੀਂ ਆਰੰਭ ਕਰਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਉਪਰੰਤ ਆਸਾ ਦੀ ਵਾਰ ਦੇ ਕੀਰਤਨ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਹੋਏ। ਇਨ੍ਹਾਂ ਸਮਾਗਮਾਂ ਵਿੱਚ ਪ੍ਰਸਿੱਧ ਕੀਰਤਨੀ ਜਥਿਆਂ ਭਾਈ ਕਿਪਾਲ ਸਿੰਘ ਹਜੂਰੀ ਰਾਗੀ ਸੱਚਖੰਡ ਦਰਬਾਰ ਸਾਹਿਬ, ਭਾਈ ਜਸਵੰਤ ਸਿੰਘ ਸ਼੍ਰੋਮਣੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਲਵਦੀਪ ਸਿੰਘ ਜੀ ਬਟਾਲਾ ਵਾਲੇ, ਭਾਈ ਗਗਨਪ੍ਰੀਤ ਸਿੰਘ, ਭਾਈ ਮਨਜਿੰਦਰ ਸਿੰਘ, ਭਾਈ ਸਰਨਜੀਤ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ ਵਾਲਿਆਂ ਨੇ ਕਥਾ ਅਤੇ ਕੀਰਤਨ ਦੀ ਸੇਵਾ ਨਿਭਾਈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਰਤਨੀ ਜੱਥਿਆਂ ਨੂੰ ਗੁਰੂ ਘਰ ਵੱਲੋਂ ਸਿਰਪਾਓ ਦੀ ਬਖਸ਼ਿਸ਼ ਕੀਤੀ ਗਈ ਇਸ ਮੌਕੇ ਮੁਖ ਦੇ ਸੇਵਾਦਾਰ ਸੁਰਿੰਦਰਪਾਲ ਸਿੰਘ ਬਿੰਦਰਾ ਨੇ ਸਮੂਹ ਸੰਗਤਾਂ ਨੂੰ ਖਾਲਸੇ ਦੇ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਹੋਰਨਾਂ ਤੋਂ ਇਲਾਵਾ ਅਮਰਜੀਤ ਸਿੰਘ ਟਿੱਕਾ, ਸੁਖਵਿੰਦਰਪਾਲ ਸਿੰਘ ਲਾਲੀ, ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਜਸਵਿੰਦਰ ਸਿੰਘ ਸੇਠੀ, ਅਮਰਪਾਲ ਸਿੰਘ ਸਰਨਾ, ਹਰਵਿੰਦਰਪਾਲ ਸਿੰਘ ਚਾਵਲਾ ਵੀ ਗੁਰੂਘਰ ਨਤਮਸਤਕ ਹੋਏ।