
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਭਾਈ ਜਸਬੀਰ ਸਿੰਘ ਖਾਲਸਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

-ਭਾਈ ਜਸਬੀਰ ਸਿੰਘ ਖ਼ਾਲਸਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ
ਅਸ਼ਵਨੀ ਜੇਤਲੀ, ਪੰਜਾਬੀ ਜਾਗਰਣ, ਲੁਧਿਆਣਾ
ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਕੇਵਲ ਇਕ ਚੰਗੇ ਪ੍ਰਚਾਰਕ ਹੀ ਨਹੀਂ ਸਨ ਬਲਕਿ ਸੇਵਾ ਤੇ ਸਿਮਰਨ ਦੇ ਸਿਧਾਂਤ ਨਾਲ ਜੁੜੀ ਹੋਈ ਗੁਰਸਿੱਖ ਸ਼ਖਸ਼ੀਅਤ ਸਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇੰਦਰਜੀਤ ਸਿੰਘ ਮੱਕੜ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਨੇ ਬੀਤੀ ਰਾਤ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੇ ਜਨਮ ਦਿਵਸ ਨੂੰ ਸਮਰਪਿਤ ਭਾਈ ਜਸਬੀਰ ਸਿੰਘ ਖਾਲਸਾ ਦੇ ਪ੍ਰੀਵਾਰ ਵੱਲੋ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗੁਰਮਤਿ ਸਮਾਗਮ ਦੌਰਾਨ ਇੱਕਤਰ ਹੋਈ ਸੰਗਤ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ।
ਉਨ੍ਹਾਂ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸੇਵਾ ਤੇ ਸਿਮਰਨ ਦੇ ਸਿਧਾਂਤ ਉਪਰ ਪਹਿਰਾ ਦੇਣ ਵਾਲੇ ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਵੱਲੋ ਆਰੰਭ ਕੀਤੀ ਗਈ ਨਿਸ਼ਕਾਮ ਕੀਰਤਨ ਸਮਾਗਮਾਂ ਦੀ ਲੜੀ ਸਿੱਖੀ ਦੇ ਪ੍ਰਚਾਰ ਦਾ ਧੁਰਾ ਬਣ ਚੁੱਕੀ ਹੈ। ਗੁਰਮਤਿ ਸਮਾਗਮ ਦੌਰਾਨ ਪੰਥਕ ਬੁਲਾਰੇ ਤਜਿੰਦਰਪਾਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਭਾਈ ਜਸਬੀਰ ਸਿੰਘ ਖਾਲਸਾ ਨੂੰ ਕੌਮ ਦਾ ਦਰਵੇਸ਼ ਪ੍ਰਚਾਰਕ ਦੱਸਦਿਆਂ ਕਿਹਾ ਕਿ ਉਨ੍ਹਾਂ ਵੱਲੋ ਸਿੱਖੀ ਦੀ ਫੁਲਵਾੜੀ ਨੂੰ ਹੋਰ ਪ੍ਰਫੁੱਲਤ ਕਰਨ ਹਿੱਤ ਨਿਸ਼ਕਾਮ ਤੌਰ ਤੇ ਚਲਾਈ ਗਈ ਧਰਮ ਪ੍ਰਚਾਰ ਦੀ ਲਹਿਰ ਸਮੁੱਚੇ ਪੰਥ ਲਈ ਇਕ ਚਾਨਣ ਮੁਨਾਰਾ ਸੀ। ਇਸ ਤੋ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਹੋਏ ਮਹਾਨ ਗੁਰਮਤਿ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਤਰਨਵੀਰ ਸਿੰਘ ਰੱਬੀ, ਭਾਈ ਸੁਖਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਂਮ੍ਰਿਤਸਰ ਤੇ ਭਾਈ ਸੰਜਮਪ੍ਰੀਤ ਸਿੰਘ ਪੋਤਰਾ ਭਾਈ ਜਸਬੀਰ ਸਿੰਘ ਦੇ ਸ਼ਬਦੀ ਜੱਥਿਆਂ ਨੇ ਵਿਸ਼ੇਸ਼ ਤੌਰ ’ਤੇ ਆਪਣੀਆਂ ਹਾਜ਼ਰੀ ਭਰ ਕੇ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਸਮਾਗਮ ਦੌਰਾਨ ਗਿਆਨੀ ਜਗਤਾਰ ਸਿੰਘ ਸਾਬਕਾ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਵੀ ਵਿਸੇਸ਼ ਤੌਰ ਤੇ ਆਪਣੀਆਂ ਹਾਜ਼ਰੀਆਂ ਭਰੀਆਂ।
ਸਮਾਗਮ ਦੀ ਸਮਾਪਤੀ ਉਪਰੰਤ ਸਮਾਗਮ ਦੇ ਮੁੱਖ ਪ੍ਰਬੰਧਕ ਜੱਥੇ.ਹਰਪਾਲ ਸਿੰਘ ਖਾਲਸਾ ,ਜਤਿੰਦਰ ਮੋਹਨ ਸਿੰਘ, ਜਗਮੋਹਨ ਸਿੰਘ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਬਲਬੀਰ ਸਿੰਘ ਭਾਟੀਆ ਨੇ ਸਾਂਝੇ ਤੌਰ ’ਤੇ ਸਮੂਹ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰੋਪਾਓ ਭੇਟ ਕੀਤੇ। ਇਸ ਮੌਕੇ ਗੁਰਮਤਿ ਸਮਾਗਮ ’ਚ ਰਜਿੰਦਰ ਸਿੰਘ ਡੰਗ, ਹਰਮਿੰਦਰ ਸਿੰਘ ਕੋਹਲੀ, ਜਗਜੀਤ ਸਿੰਘ, ਸਰਬਜੀਤ ਸਿੰਘ ਛਾਪਾ, ਹਰਜੀਤ ਸਿੰਘ ਆਨੰਦ, ਰਣਜੀਤ ਸਿੰਘ ਖਾਲਸਾ,ਹਰਮੀਤ ਸਿੰਘ ਡੰਗ, ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ, ਨਵਜੋਤ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਐੱਨਪੀ ਸਿੰਘ ਕਥੂਰੀਆ, ਸੁਰਿੰਦਰਪਾਲ ਸਿੰਘ ਭੁਟੀਆਣੀ, ਭੁਪਿੰਦਰ ਸਿੰਘ ਜੁਨੇਜਾ, ਹਰਚਰਨ ਸਿੰਘ ਕਾਲੜਾ, ਇੰਦਰਜੀਤ ਸਿੰਘ ਛਾਬੜਾ, ਜੋਗਿੰਦਰ ਸਿੰਘ ਸਲੂਜਾ, ਮਨਮੋਹਨ ਸਿੰਘ, ਭੁਪਿੰਦਰਪਾਲ ਸਿੰਘ ਧਵਨ ਸੁਰਜੀਤ ਸਿੰਘ ਮਨਚੰਦਾ, ਦਾਨ ਸਿੰਘ, ਪ੍ਰੇਮ ਸਿੰਘ, ਮਨਜੋਤ ਸਿੰਘ ਪਾਹਵਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।