ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ
ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
Publish Date: Wed, 28 Jan 2026 07:42 PM (IST)
Updated Date: Thu, 29 Jan 2026 04:11 AM (IST)

ਲੱਕੀ ਘੁਮੈਤ, ਪੰਜਾਬੀ ਜਾਗਰਣ, ਸਾਹਨੇਵਾਲ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਗੁਰਦੁਆਰਾ ਭਾਈ ਜੀਵਨ ਸਿੰਘ, ਨਿਊ ਕਾਲੋਨੀ ਸਾਹਨੇਵਾਲ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਇਸ ਮੌਕੇ ਸੰਗਤਾਂ ਵੱਲੋਂ ਥਾਂ-ਥਾਂ ’ਤੇ ਫੁੱਲਾਂ ਦੀ ਵਰਖਾ ਕਰ ਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਕਈ ਥਾਵਾਂ ਤੇ ਸ਼ਰਧਾਲੂਆਂ ਵੱਲੋਂ ਨਗਰ ਕੀਰਤਨ ਨਾਲ ਚੱਲ ਰਹੀਆਂ ਸੰਗਤਾਂ ਲਈ ਲੰਗਰ ਲਾ ਕੇ ਸੇਵਾ ਕੀਤੀ ਗਈ। ਨਗਰ ਕੀਰਤਨ ਦੌਰਾਨ ਰਾਗੀ ਸਿੰਘਾਂ ਵੱਲੋਂ ਗੁਰੂ ਜੀ ਦੀ ਬਾਣੀ ਦਾ ਰਸਭਿੰਨਾ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਕਈ ਥਾਵਾਂ 'ਤੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲਾ ਸਾਹਿਬ ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਸਾਹਿਬ ਭੇਟ ਕਰ ਕੇ ਸੇਵਾ ਕੀਤੀ ਗਈ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਸਿਰਪਾਓ ਸਾਹਿਬ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।ਨਗਰ ਕੀਰਤਨ ਦੌਰਾਨ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਇਕਬਾਲ ਸਿੰਘ ਜੰਡਿਆਲੀ (ਪੀਏ ਕੈਬਨਿਟ ਮੰਤਰੀ ਮੁੰਡੀਆਂ), ਪ੍ਰਧਾਨ ਗੁਰਦੀਪ ਸਿੰਘ ਕੌਲ ਸੇਵਾਮੁਕਤ ਈਟੀਓ, ਪ੍ਰਧਾਨ ਅਜਮੇਰ ਸਿੰਘ ਧਾਲੀਵਾਲ, ਜਸਕਰਨ ਸਿੰਘ ਲਾਲੀ ਹਰਾ, ਪਰਮਿੰਦਰ ਸਿੰਘ ਪਿੰਦੀ,ਪ੍ਰਧਾਨ ਬਲਜੀਤ ਸਿੰਘ ਹਰਾ,ਮਾਸਟਰ ਅਸ਼ੋਕ ਕੁਮਾਰ, ਕੁਲਵਿੰਦਰ ਸਿੰਘ ਸ਼ਾਰਦੇ, ਅਵਤਾਰ ਸਿੰਘ,ਪ੍ਰਧਾਨ ਨਰਿੰਜਣ ਸਿੰਘ, ਬਲਵਿੰਦਰ ਸਿੰਘ, ਦਲਜੀਤ ਸਿੰਘ ਚੌਹਾਨ, ਗੁਰਮੁੱਖ ਸਿੰਘ, ਜਸਵੀਰ ਸਿੰਘ ਮਿੰਟੂ, ਬਲਜੀਤ ਸਿੰਘ, ਬਲਜਿੰਦਰ ਸਿੰਘ ਚੌਹਾਨ, ਕਰਤਾਰ ਸਿੰਘ, ਬੂਟਾ ਸਿੰਘ, ਸੋਨੂੰ ਸੋਰਵ, ਰਾਮਪਾਲ, ਬੌਬੀ, ਕੇਸਰ ਸਿੰਘ, ਸੁਖਵਿੰਦਰ ਸਿੰਘ,ਕੇਵਲ ਸਿੰਘ ਆਦਿ ਭਾਰੀ ਗਿਣਤੀ ’ਚ ਸੰਗਤ ਨੇ ਨਤਮਸਤਕ ਹੋ ਕੇ ਹਾਜ਼ਰੀ ਭਰੀ।