ਹਵਸ ਦੇ ਭੁੱਖੇ ਨੇ ਸੁਨਸਾਨ ਥਾਂ 'ਤੇ ਲਿਜਾ ਕੇ 9 ਸਾਲਾ ਬੱਚੇ ਨਾਲ ਕੀਤੀ ਸ਼ਰਮਨਾਕ ਹਰਕਤ, ਮਾਸੂਮ ਦੇ ਰੌਲਾ ਪਾਉਣ 'ਤੇ ਦਰਿੰਦੇ ਦਾ ਲਾਇਆ ਕੁਟਾਪਾ ਸੀੜਾ ਰੋਡ ’ਤੇ ਇੱਕ ਨੌਂ ਸਾਲਾ ਬੱਚੇ ਨੂੰ ਖਾਣ-ਪੀਣ ਦਾ ਸਮਾਨ ਦਿਵਾਉਣ ਦਾ ਲਾਲਚ ਦੇ ਕੇ ਸੁੰਨਸਾਨ ਥਾਂ ’ਤੇ ਲਿਜਾ ਕੇ ਉਸ ਨਾਲ ਬਦਫੈਲੀ ਕਰਨ ਦੀ ਕੋਸ਼ਿਸ਼ ਅਤੇ ਵਿਰੋਧ ਕਰਨ ’ਤੇ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਇਲਾਕੇ ਦੇ ਰਹਿਣ ਵਾਲੇ ਨਾਜਰ ਸਿੰਘ ਨੇ ਬੱਚੇ ਨੂੰ ਬਾਜ਼ਾਰ ਤੋਂ ਕੁਝ ਖਾਣ-ਪੀਣ ਦਾ ਸਮਾਨ ਦਿਵਾਉਣ ਦਾ ਲਾਲਚ ਦਿੱਤਾ ਤੇ ਉਸਨੂੰ ਸੀੜਾ ਰੋਡ ’ਤੇ ਸਥਿਤ ਇੱਕ ਖਾਲੀ ਬੇਆਬਾਦ ਪਲਾਟ ਵਿੱਚ ਲੈ ਗਿਆ। ਹਵਸ ਵਿੱਚ ਅੰਨੇ ਹੋਏ ਮੁਲਜ਼ਮ ਨੇ ਬੱਚੇ ਨਾਲ ਬਦਫੈਲੀ ਕਰਨ ਦੀ ਕੋਸ਼ਿਸ਼ ਕੀਤੀ। ਬੱਚੇ ਵੱਲੋਂ ਵਿਰੋਧ ਕਰਨ ’ਤੇ ਮੁਲਜ਼ਮ ਨੇ ਉਸ ਦੀ ਕੁੱਟਮਾਰ ਕਰ ਦਿੱਤੀ ਅਤੇ ਘਟਨ
Publish Date: Wed, 09 Sep 2026 12:32 PM (IST)
Updated Date: Wed, 09 Sep 2026 12:33 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ - ਸੀੜਾ ਰੋਡ ’ਤੇ ਇੱਕ ਨੌਂ ਸਾਲਾ ਬੱਚੇ ਨੂੰ ਖਾਣ-ਪੀਣ ਦਾ ਸਮਾਨ ਦਿਵਾਉਣ ਦਾ ਲਾਲਚ ਦੇ ਕੇ ਸੁੰਨਸਾਨ ਥਾਂ ’ਤੇ ਲਿਜਾ ਕੇ ਉਸ ਨਾਲ ਬਦਫੈਲੀ ਕਰਨ ਦੀ ਕੋਸ਼ਿਸ਼ ਅਤੇ ਵਿਰੋਧ ਕਰਨ ’ਤੇ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਇਲਾਕੇ ਦੇ ਰਹਿਣ ਵਾਲੇ ਨਾਜਰ ਸਿੰਘ ਨੇ ਬੱਚੇ ਨੂੰ ਬਾਜ਼ਾਰ ਤੋਂ ਕੁਝ ਖਾਣ-ਪੀਣ ਦਾ ਸਮਾਨ ਦਿਵਾਉਣ ਦਾ ਲਾਲਚ ਦਿੱਤਾ ਤੇ ਉਸਨੂੰ ਸੀੜਾ ਰੋਡ ’ਤੇ ਸਥਿਤ ਇੱਕ ਖਾਲੀ ਬੇਆਬਾਦ ਪਲਾਟ ਵਿੱਚ ਲੈ ਗਿਆ। ਹਵਸ ਵਿੱਚ ਅੰਨੇ ਹੋਏ ਮੁਲਜ਼ਮ ਨੇ ਬੱਚੇ ਨਾਲ ਬਦਫੈਲੀ ਕਰਨ ਦੀ ਕੋਸ਼ਿਸ਼ ਕੀਤੀ। ਬੱਚੇ ਵੱਲੋਂ ਵਿਰੋਧ ਕਰਨ ’ਤੇ ਮੁਲਜ਼ਮ ਨੇ ਉਸ ਦੀ ਕੁੱਟਮਾਰ ਕਰ ਦਿੱਤੀ ਅਤੇ ਘਟਨਾ ਕਿਸੇ ਨੂੰ ਦੱਸਣ ’ਤੇ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ।
ਮਾਮਲੇ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਬੱਚਾ ਆਪਣੇ ਘਰ ਪਹੁੰਚਿਆ ਤਾਂ ਉਸ ਦੇ ਮੂੰਹ ’ਤੇ ਸੱਟਾਂ ਦੇ ਨਿਸ਼ਾਨ ਸਨ। ਪਰਿਵਾਰ ਵੱਲੋਂ ਪੁੱਛਣ ’ਤੇ ਬੱਚੇ ਨੇ ਸਾਰੀ ਘਟਨਾ ਦੱਸੀ। ਬੱਚੇ ਨੇ ਦੱਸਿਆ ਕਿ ਨਾਜਰ ਸਿੰਘ ਉਸ ਨੂੰ ਖਾਣ-ਪੀਣ ਦਾ ਸਮਾਨ ਦਿਵਾਉਣ ਦੇ ਬਹਾਨੇ ਬਾਜ਼ਾਰ ਤੋਂ ਆਪਣੇ ਨਾਲ ਲੈ ਗਿਆ ਸੀ। ਇਸ ਤੋਂ ਬਾਅਦ ਉਹ ਉਸ ਨੂੰ ਸੀੜਾ ਰੋਡ ’ਤੇ ਸਥਿਤ ਬੇਆਬਾਦ ਪਲਾਟ ਵਿੱਚ ਲੈ ਗਿਆ, ਜਿੱਥੇ ਉਸ ਨੇ ਕਥਿਤ ਤੌਰ ’ਤੇ ਬੱਚੇ ਨਾਲ ਗਲਤ ਹਰਕਤਾਂ ਕੀਤੀਆਂ।
ਬੱਚੇ ਨੇ ਜਦੋਂ ਮੁਲਜ਼ਮ ਦਾ ਵਿਰੋਧ ਕੀਤਾ ਤਾਂ ਨਾਜਰ ਸਿੰਘ ਨੇ ਉਸ ਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਉਸ ਨੂੰ ਧਮਕਾਇਆ ਗਿਆ ਕਿ ਜੇਕਰ ਉਸ ਨੇ ਘਟਨਾ ਬਾਰੇ ਕਿਸੇ ਨੂੰ ਦੱਸਿਆ ਤਾਂ ਉਸ ਦੇ ਪਰਿਵਾਰ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਬੱਚੇ ਨੇ ਹਿੰਮਤ ਕਰਦਿਆਂ ਆਪਣੇ ਪਰਿਵਾਰ ਨੂੰ ਸਾਰੀ ਗੱਲ ਦੱਸੀ, ਜਿਸ ਤੋਂ ਬਾਅਦ ਮਾਮਲਾ ਪੁਲਿਸ ਤੱਕ ਪਹੁੰਚਿਆ।
ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਨਾਜਰ ਸਿੰਘ ਦੇ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 115(2), 351(3) ਅਤੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਕਾਨੂੰਨ ਦੀ ਧਾਰਾ 12 ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਘਟਨਾ ਸਥਾਨ ਸਮੇਤ ਮਾਮਲੇ ਨਾਲ ਜੁੜੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਮੁਲਜਮ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।