ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਜਪ-ਤਪ ਚੌਪਹਿਰਾ ਸਮਾਗਮ ਕਰਵਾਇਆ
ਖਾਲਸਾ ਸਾਜਨਾ ਦਿਵਸ ਨੂੰ ਸਮ੍ਰਪਿਤ ਜੱਪਤੱਪ ਚੌਪਹਿਰਾ ਸਮਾਗਮ ਕਰਵਾਇਆ ਗਿਆ
Publish Date: Wed, 08 Apr 2026 07:05 PM (IST)
Updated Date: Thu, 09 Apr 2026 04:08 AM (IST)

ਫੋਟੋ ਨੰਬਰ-4,5 ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ : ਖਾਲਸਾ ਸਾਜਨਾ ਦਿਵਸ ਨੂੰ ਸਮ੍ਰਪਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਮਾਡਲ ਟਊਨ ਐਕਸਟੈਨਸ਼ਨ ਵਿਖੇ ਮਹਾਨ ਜੱਪਤੱਪ ਚੌਪਹਿਰਾ ਸਮਾਗਮ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਅੱਜ ਦੇ ਚੌਪਹਿਰਾ ਸਮਾਗਮ ’ਚ ਸੁਆਮੀ ਜੀ ਗੁਰਦੁਆਰਾ ਸ਼ਹੀਦਾਂ ਅੰਮ੍ਰਿਤਸਰ ਸਹਿਬ ਵਾਲਿਆਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਇਸ ਮੌਕੇ ਜਿੱਥੇ ਉਨ੍ਹਾਂ ਸੰਗਤੀ ਰੂਪ ਵਿੱਚ ਜਪੁਜੀ ਸਹਿਬ, ਚੌਪਈ ਸਹਿਬ, ਸ੍ਰੀ ਸੁਖਮਨੀ ਸਾਹਿਬ ਜੇ ਪਾਠ ਤੇ ਸਤਿਨਾਮ ਵਾਹਿਗੁਰੂ ਜੀ ਦੇ ਜਾਪ ਕੀਤੇ, ਉੱਥੇ ਉਨ੍ਹਾਂ ਕਿਹਾ ਕਿ ਖਾਲਸਾ ਸਾਜਨਾ ਦਿਵਸ ਸਿੱਖ ਕੌਮ ਲਈ ਬਹੁਤ ਹੀ ਮਹੱਤਵਪੂਰਨ ਅਤੇ ਪਵਿੱਤਰ ਦਿਹਾੜਾ ਹੈ, ਜਿਸ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਖਾਲਸਾ ਪੰਥ ਦੀ ਸਾਜਨਾ ਕਰਕੇ ਸਾਨੂੰ ਸਚਾਈ, ਨਿਰਭਉਤਾ ਤੇ ਧਰਮ ਦੀ ਰੱਖਿਆ ਦਾ ਸੰਦੇਸ਼ ਦਿੱਤਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਅਸੀਂ ਸਭ ਨੂੰ ਗੁਰੂ ਸਾਹਿਬਾਨਾਂ ਵੱਲੋਂ ਦੱਸੇ ਮਾਰਗ ਤੇ ਚੱਲਦੇ ਹੋਏ ਆਪਣੇ ਜੀਵਨ ਨੂੰ ਸਫਲ ਬਣਾਉਣ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਬਿੰਦਰਾ ਨੇ ਕਿਹਾ ਕਿ ਜੱਪਤੱਪ ਅਤੇ ਨਾਮ ਸਿਮਰਨ ਨਾਲ ਮਨੁੱਖ ਦੇ ਜੀਵਨ ਨੂੰ ਅਸਲ ਸ਼ਾਂਤੀ ਮਿਲਦੀ ਹੈ। ਵੱਡੀ ਗਿਣਤੀ ’ਚ ਸੰਗਤ ਨੇ ਚੌਪਹਿਰਾ ਸਮਾਗਮ ’ਚ ਹਾਜ਼ਰੀ ਭਰ ਕੇ ਗੁਰਬਾਣੀ ਦਾ ਅਨੰਦ ਮਾਣਿਆ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸੰਗਤਾਂ ਲਈ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। ਇਸ ਮੌਕੇ ਅਮਰਜੀਤ ਸਿੰਘ ਟਿੱਕਾ, ਸੁਖਵਿੰਦਰਪਾਲ ਸਿੰਘ ਲਾਲੀ, ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਜਸਵਿੰਦਰ ਸਿੰਘ ਸੇਠੀ, ਅਮਰਪਾਲ ਸਿੰਘ ਸਰਨਾ, ਹਰਵਿੰਦਰਪਾਲ ਸਿੰਘ ਚਾਵਲਾ ਵੀ ਗੁਰੂ ਘਰ ਨਤਮਸਤਕ ਹੋਏ।