
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

-ਸੰਤ ਬਾਬਾ ਨੰਦ ਸਿੰਘ ਦੀ ਬਰਸੀ ਨੂੰ ਸਮਰਪਿਤ ਕਰਵਾਇਆ ਕੀਰਤਨ
ਫ਼ੋਟੋ ਨੰਬਰ-5
ਅਸ਼ਵਨੀ ਜੇਤਲੀ, ਪੰਜਾਬੀ ਜਾਗਰਣ ਲੁਧਿਆਣਾ
ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ। ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਆਪਣੇ ਕੀਰਤਨੀ ਜੱਥੇ ਸਮੇਤ ਹਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਖਰੜ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਨਾਨਕਸਰ ਸੰਪਰਦਾਇ ਦੇ ਬਾਨੀ ਸੰਤ ਬਾਬਾ ਨੰਦ ਸਿੰਘ ਜੀ ਸੇਵਾ ਤੇ ਭਗਤੀ ਦਾ ਮੁਜੱਸਮਾ ਸਨ, ਜਿੰਨ੍ਹਾਂ ਨੇ ਗੁਰੂ ਨਾਨਕ ਸਾਹਿਬ ਵੱਲੋ ਦਰਸਾਏ ਮਾਰਗ ’ਤੇ ਚੱਲਦਿਆਂ ਹੋਇਆਂ ਸਮੁੱਚੀ ਲੋਕਾਈ ਨੂੰ ਪ੍ਰਭੂ ਭਗਤੀ ਦਾ ਉਪਦੇਸ਼ ਦਿੱਤਾ। ਜਿਸ ਦੇ ਸਦਕਾ ਸਮੁੱਚੇ ਸੰਸਾਰ ਅੰਦਰ ਉਨ੍ਹਾਂ ਦਾ ਤਪ ਅਸਥਾਨ ਗੁਰਦੁਆਰਾ ਨਾਨਕਸਰ ਕਲੇਰਾਂ ਨੂੰ ਭਗਤੀ ਦੇ ਘਰ ਵੱਜੋ ਜਾਣਿਆ ਜਾਂਦਾ ਹੈ। ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਸੰਤ ਬਾਬਾ ਨੰਦ ਸਿੰਘ ਜੀ ਦੇ ਉਪਦੇਸ਼ਾਂ ਤੇ ਸਿੱਖਿਆਵਾਂ ਨੂੰ ਸਮੁੱਚੀ ਮਨੁੱਖਤਾ ਤੱਕ ਪੁਹੰਚਾਉਣ ਦਾ ਯਤਨ ਕਰੀਏ ਤੇ ਆਪ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜ ਕੇ ਆਪਣਾ ਜੀਵਨ ਸਫਲ ਬਣਾਈਏ। ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ, ਜਤਿੰਦਰਪਾਲ ਸਿੰਘ ਸਲੂਜਾ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਜਿੱਥੇ ਸਾਝੇ ਤੌਰ ’ਤੇ ਗੁਰੂ ਘਰ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ।
ਅਗਲੇ ਹਫ਼ਤੇ ਦੇ ਕੀਰਤਨ ’ਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ (ਅਖੰਡ ਕੀਰਤਨੀ ਜੱਥਾ) ਲੁਧਿਆਣੇ ਵਾਲੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ।
ਸਮਾਗਮ ਅੰਦਰ ਗੁਰਦੁਵਾਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ ਪ੍ਰਿਤਪਾਲ ਸਿੰਘ,ਮਨਜੀਤ ਸਿੰਘ ਟੋਨੀ,ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ) ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ (ਬਲਬੀਰ ਕਲਾਥ ਵਾਲੇ,) ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ,ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ ਪਰਮਿੰਦਰਪਾਲ ਸਿੰਘ ਡੀਮਾਰਟੇ ,ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ,ਡਾ. ਮਨਰੂਪ ਕੌਰ ਬਾਣੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।