- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜ ਭਵਨ ਵੱਲ ਕੀਤੇ ਜਾਣ ਵਾਲੇ ਮਾਰਚ ’ਚ ਸ਼ਾਮਲ ਹੋਵੇਗਾ ਕਿਲ੍ਹਾ ਰਾਏਪੁਰ ਦਾ ਵੱਡਾ ਜੱਥਾ- ਰਾਜਵੀਰ ਸਿੰਘ

ਬਿੰਨੀ ਡੇਹਲੋਂ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ
ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਰਾਜ ਭਵਨ ਚੰਡੀਗੜ੍ਹ ਵੱਲ ਕੀਤੇ ਜਾਣ ਵਾਲੇ ਮਾਰਚ ਵਿੱਚ ਕਿਲ੍ਹਾ ਰਾਏਪੁਰ ਬਲਾਕ ਵਿੱਚੋਂ ਵੱਡੀ ਗਿਣਤੀ ਵਿੱਚ ਕਿਸਾਨ ਤੇ ਮਜ਼ਦੂਰ ਸ਼ਾਮਲ ਹੋਣਗੇ। ਇਹ ਜਾਣਕਾਰੀ ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦੇ ਆਗੂਆਂ ਵੱਲੋਂ ਤਿਆਰੀ ਸਬੰਧੀ ਹੋਈ ਮੀਟਿੰਗ ਤੋਂ ਬਾਅਦ ਸਾਂਝੀ ਕੀਤੀ ਗਈ। ਇਸ ਦੌਰਾਨ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਖਦੀਆਂ ਮੰਗਾਂ ਜਿਸ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ, ਮੁਕਤ ਵਪਾਰ ਅਤੇ ਇਸ ਵਿੱਚ ਖੇਤੀ ਅਤੇ ਕਿਸਾਨਾਂ ਦੇ ਸਹਾਇਕ ਧੰਦੇ ਸ਼ਾਮਲ ਕਰਨ ਵਿਰੁੱਧ, ਹੱਦ ਕਰਜ਼ਿਆਂ ਦੀ ਲਿਮਟ ਵਧਾਉਣ ਅਤੇ ਉਸ ਲਈ ਫੰਡ ਜਾਰੀ ਕਰਵਾਉਣ ਅਤੇ ਕਿਸਾਨ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਅਤੇ ਰਹਿੰਦੀਆਂ ਮੰਗਾਂ ਮਨਵਾਉਣ ਲਈ ਰਾਜ ਭਵਨ ਚੰਡੀਗੜ੍ਹ ਵੱਲ ਮਾਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਕਿਸਾਨਾਂ ਤੇ ਮਜਦੂਰਾਂ ਵਿੱਚ ਭਾਰੀ ਗੁੱਸਾ ਹੈ ਜਿਸ ਦਾ ਲੋਕ ਅੱਜ ਚੰਡੀਗੜ੍ਹ ਵਿੱਚ ਪ੍ਰਗਟਾਵਾ ਕਰਨਗੇ। ਇਸ ਮੌਕੇ ਤੇ ਹੋਰਨਾਂ ਤੋ ਇਲਾਵਾ ਗੁਰਉਪਦੇਸ਼ ਸਿੰਘ ਘੁੰਗਰਾਣਾ, ਸੁਰਜੀਤ ਸਿੰਘ ਸੀਲੋ, ਦਫ਼ਤਰ ਸਕੱਤਰ ਨਛੱਤਰ ਸਿੰਘ, ਸਵਰਨਜੀਤ ਸਿੰਘ ਜੜਤੌਲੀ ਹਾਜ਼ਰ ਸਨ।