ਹੈਪੀ ਦੀ ਅਗਵਾਈ ਹੇਠ ਵਾਰਡ-9 ਤੋਂ ਵੱਡਾ ਕਾਫ਼ਲਾ ਰਵਾਨਾ
ਖਾਸੀ ਕਲਾਂ ਰੈਲੀ ਲਈ ਹੈਪੀ ਦੀ ਅਗਵਾਈ ਹੇਠ ਵਾਰਡ ਨੰਬਰ 9 ਤੋਂ ਲਈ ਵੱਡਾ ਕਾਫ਼ਲਾ ਰਵਾਨਾ
Publish Date: Wed, 01 Apr 2026 09:55 PM (IST)
Updated Date: Thu, 02 Apr 2026 04:16 AM (IST)
ਫੋਟੋ- 27 ਲੱਕੀ ਘੁਮੈਤ, ਪੰਜਾਬੀ ਜਾਗਰਣ, ਸਾਹਨੇਵਾਲ : ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਖਾਸੀ ਕਲਾਂ ਵਿਖੇ ਹੋਈ ਵਿਸ਼ਾਲ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਵਾਰਡ ਨੰਬਰ 9 ਦੇ ਕੌਂਸਲਰ ਸਵਰਨਜੀਤ ਕੌਰ ਦੇ ਪਤੀ ਸਤਵਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਦਾ ਕਾਫ਼ਲਾ ਪੂਰੇ ਉਤਸ਼ਾਹ ਨਾਲ ਰਵਾਨਾ ਹੋਇਆ। ਇਸ ਮੌਕੇ ਗੱਲਬਾਤ ਕਰਦਿਆਂ ਸਤਵਿੰਦਰ ਸਿੰਘ ਹੈਪੀ ਨੇ ਕਿਹਾ ਕਿ ਇਹ ਰੈਲੀ ਇਲਾਕੇ ਦੀ ਸਿਆਸਤ ਵਿੱਚ ਇੱਕ ਨਵਾਂ ਮੋੜ ਲਿਆਵੇਗੀ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਰਕਾਰ ਤੱਕ ਪਹੁੰਚਾਉਣ ਵਿੱਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਵਿੱਚ ਭਾਰੀ ਜੋਸ਼ ਪਾਇਆ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਬਜ਼ੁਰਗ ਇਸ ਕਾਫ਼ਲੇ ਦਾ ਹਿੱਸਾ ਬਣੇ ਹਨ। ਰਵਾਨਗੀ ਸਮੇਂ ਵਰਕਰਾਂ ਵੱਲੋਂ ਆਪ ਪਾਰਟੀ ਦੇ ਹੱਕ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।