ਵੱਡੀ ਗਿਣਤੀ ’ਚ ਨੌਜਵਾਨ ਕਾਂਗਰਸ ’ਚ ਸ਼ਾਮਲ
ਪਿੰਡ ਜੰਡਾਲੀ ਵਿਖੇ ਵੱਡੀ ਗਿਣਤੀ ’ਚ ਨੌਜੁਆਨ ਕਾਂਗਰਸ ’ਚ ਸ਼ਾਮਿਲ
Publish Date: Mon, 01 Dec 2025 08:05 PM (IST)
Updated Date: Mon, 01 Dec 2025 08:05 PM (IST)
ਸੰਤੋਸ਼ ਕੁਮਾਰ ਸਿੰਗਲਾ, ਪੰਜਾਬੀ ਜਾਗਰਣ
ਮਲੌਦ : ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਤੋਂ ਪਹਿਲਾ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਦੀ ਪ੍ਰੇਰਨਾ ਸਦਕਾ ਸਾਬਕਾ ਮੰਤਰੀ ਤੇਜ਼ ਪ੍ਰਕਾਸ਼ ਸਿੰਘ ਕੋਟਲੀ ਅਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਨੌਜਵਾਨਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਕਿਹਾ ਕਿ ਨੌਜਵਾਨਾਂ ਦਾ ਪਾਰਟੀ ਨਾਲ ਜੁੜਨਾ ਇੱਕ ਬਹੁਤ ਹੀ ਚੰਗਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵੀ ਹਮੇਸ਼ਾ ਨੌਜਵਾਨਾਂ ਨੂੰ ਸਿਆਸਤ ਵਿੱਚ ਅੱਗੇ ਲਿਆਉਣ ਦੀਆਂ ਕੋਸ਼ਿਸ਼ਾਂ ਕਰਦੇ ਹਨ, ਜਿਸ ਦੀ ਬਦੌਲਤ ਹੀ ਉਹ ਖੁਦ ਵਿਧਾਇਕ ਅਤੇ ਤਿੰਨ ਵਾਰ ਜ਼ਿਲ੍ਹਾ ਪ੍ਰਧਾਨ ਬਣੇ ਹਨ। ਲਖਵੀਰ ਸਿੰਘ ਲੱਖਾ ਨੇ ਸ਼ਾਮਲ ਹੋਣ ਵਾਲੇ ਨੌਜਵਾਨਾਂ ਦਾ ਸਨਮਾਨ ਕਰਦਿਆਂ ਪਾਰਟੀ ਵਿੱਚ ਮਾਣ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਜਸਕੀਰਤ ਸਿੰਘ ਜੌਲੀ, ਅਨਬਰ ਖਾਨ, ਕੁਲਦੀਪ ਸਿੰਘ ਪੰਚ, ਅਮਨਦੀਪ ਸਿੰਘ, ਗੁਰਦੀਪ ਸਿੰਘ, ਗੁਰਵਿੰਦਰ ਸਿੰਘ, ਸ਼ੇਰ ਸਿੰਘ, ਕਰਨ ਸਿੰਘ, ਕੁਲਵਿੰਦਰ ਸਿੰਘ ਜੱਸੀ, ਨੋਨਾ ਸਿੰਘ, ਗੁਰਜੰਟ ਸਿੰਘ, ਮਨਜੀਤ ਸਿੰਘ, ਰਣਦੀਪ ਸਿੰਘ ਬੰਟੀ, ਰਾਜਵਿੰਦਰ ਸਿੰਘ ਰਾਜ, ਹਰਦੀਪ ਸਿੰਘ ਦੀਪ, ਲਖਵੀਰ ਸਿੰਘ, ਲਖਵਿੰਦਰ ਸਿੰਘ ਸੋਨੀ, ਮਨਪ੍ਰੀਤ ਸਿੰਘ, ਸੁਖਜੀਤ ਸਿੰਘ ਸੂੱਖਾ, ਸੇਵਾ ਸਿੰਘ, ਪਰਮਿੰਦਰ ਸਿੰਘ ਕਾਕਾ, ਕੁਲਜੀਤ ਸਿੰਘ ਗੋਲਾ, ਸੋਹਣ ਸਿੰਘ, ਹਰਦੀਪ ਸਿੰਘ, ਮਨਪ੍ਰੀਤ ਸਿੰਘ ਨੇ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਤੇ ਕੌਂਸਲਰ ਅਵਿੰਦਰਦੀਪ ਸਿੰਘ ਜੱਸਾ ਰੋੜੀਆ, ਹਲਕਾ ਪਾਇਲ ਦੇ ਕੋਆਡੀਨੇਟਰ ਬੰਤ ਸਿੰਘ ਦਬੁਰਜੀ, ਪ੍ਰਧਾਨ ਮਲਕੀਤ ਸਿੰਘ ਗੋਗਾ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ ਆਦਿ ਹਾਜ਼ਰ ਸਨ।