ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ: ਜੇਲ੍ਹ ਦੇ ਅੰਦਰ ਵੱਖ-ਵੱਖ ਹਿੱਸਿਆਂ ਦੀ ਚੈਕਿੰਗ ਦੌਰਾਨ 2567 ਨਸ਼ੀਲੀਆਂ ਗੋਲੀਆਂ, 113 ਤੰਬਾਕੂ ਦੀਆਂ ਪੁੜੀਆਂ ਅਤੇ ਪੰਜ ਮੋਬਾਈਲ ਫੋਨ ਬਰਾਮਦ ਕੀਤੇ ਗਏ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਸਹਾਇਕ ਸੁਪਰਡੈਂਟ ਇੰਦਰਪ੍ਰੀਤ ਸਿੰਘ ਦੀ ਸ਼ਿਕਾਇਤ 'ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਸੁਪਰਡੈਂਟ ਇੰਦਰਪ੍ਰੀਤ ਸਿੰਘ ਨੇ ਦੱਸਿਆ ਜੇਲ੍ਹ ਦੇ ਅੰਦਰ ਰੂਟੀਨ ਚੈਕਿੰਗ ਕੀਤੀ ਜਾ ਰਹੀ ਸੀ। ਇਸੇ ਦੌਰਾਨ ਜੇਲ੍ਹ ਦੇ ਵੱਖ-ਵੱਖ ਹਿੱਸਿਆਂ 'ਚੋਂ 5 ਮੋਬਾਈਲ ਫੋਨ, ਨਸ਼ੀਲੀਆਂ ਗੋਲੀਆਂ ਅਤੇ ਤੰਬਾਕੂ ਦੀਆਂ ਪੁੜੀਆਂ ਬਰਾਮਦ ਕੀਤੀਆਂ ਗਈਆਂ। ਸਹਾਇਕ ਸੁਪਰਡੈਂਟ ਦਾ ਕਹਿਣਾ ਹੈ ਕਿ ਅਣਪਛਾਤੇ ਮੁਲਜ਼ਮਾਂ ਨੇ ਜੇਲ੍ਹ ਅੰਦਰ ਵਰਜਿਤ ਸਮੱਗਰੀ ਰੱਖ ਕੇ ਜੇਲ੍ਹ ਨਿਯਮਾਂ ਦੀ ਉਲੰਘਣਾ ਕੀਤੀ ਹੈ। ਇਸ ਮਾਮਲੇ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਲਦੀ ਹੀ ਮੁਲਜ਼ਮਾਂ ਦਾ ਪਤਾ ਲਗਾਇਆ ਜਾਵੇਗਾ।

Posted By: Sandip Kaur