ਗੋਬਿੰਦ ਸ਼ਰਮਾ, ਸ੍ਰੀ ਮਾਛੀਵਾੜਾ ਸਾਹਿਬ : ਮਿਡ ਡੇ ਮੀਲ ਵਰਕਰ ਯੂਨੀਅਨ ਬਲਾਕ ਮਾਛੀਵਾੜਾ ਦੀ ਮੀਟਿੰਗ ਪ੍ਰਧਾਨ ਜਸਵੀਰ ਕੌਰ ਦੀ ਪ੍ਰਧਾਨਗੀ 'ਚ ਹੋਈ। ਮੀਟਿੰਗ 'ਚ ਜ਼ਿਲ੍ਹਾ ਦੇ ਪ੍ਰਧਾਨ ਹਰਜੀਤ ਕੌਰ ਤੇ ਪੰਜਾਬ ਸੂਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਪ੍ਰਧਾਨ ਨਿਰਭੈ ਸਿੰਘ ਸ਼ੰਕਰ ਉਚੇਚੇ ਤੌਰ 'ਤੇ ਪਹੁੰਚੇ। ਮੀਟਿੰਗ 'ਚ ਪ੍ਰਧਾਨ ਜਸਵੀਰ ਕੌਰ ਨੇ ਮਿਡ ਡੇ ਵਰਕਰਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਕਿਹਾ ਮਿਡ ਡੇ ਮੀਲ ਵਰਕਰ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਮੰਨਿਆ ਜਾਵੇ।

ਪੰਜਾਬ ਸਰਕਾਰ ਵੱਲੋਂ ਮਿਡ ਡੇ ਮੀਲ ਵਰਕਰਾਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਪੰਜਾਬ ਸਰਕਾਰ ਤੋਂ ਮੰਗ ਕਰਦੇ ਮਿਡ ਡੇ ਮੀਲ ਵਰਕਰਾਂ ਨੂੰ ਪੱਕਾ ਕੀਤਾ ਜਾਵੇ ਤੇ ਤਨਖਾਹਾਂ 'ਚ ਵਾਧਾ ਕੀਤਾ ਜਾਵੇ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਕੌਰ ਨੇ ਕਿਹਾ ਜੇਕਰ ਪੰਜਾਬ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਮਿਤੀ 19 ਅਗਸਤ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਪੰਜਾਬ ਦੀ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਜਰਨਲ ਸਕੱਤਰ ਪ੍ਰਵੀਨ ਕੁਮਾਰੀ, ਊਸ਼ਾ ਰਾਣੀ, ਸੁਖਵਿੰਦਰ ਕੌਰ, ਕੁਲਦੀਪ ਕੌਰ, ਗਿਆਨ ਕੌਰ, ਕ੍ਰਿਸ਼ਨਾ ਰਾਣੀ, ਬਲਵੀਰ ਕੌਰ, ਸੁਰਿੰਦਰ ਕੌਰ, ਕਮਲਜੀਤ ਕੌਰ, ਗੁਰਜੀਤ ਕੌਰ, ਗੁਰਮੀਤ ਕੌਰ, ਕਿਰਪਾਲ ਕੌਰ, ਹਰਬੰਸ ਕੌਰ, ਸਵਰਨ ਕੌਰ ਆਦਿ ਹਾਜ਼ਰ ਸਨ।