ਜ਼ਿਲ੍ਹਾ ਦਿਹਾਤੀ ਮਹਿਲਾ ਕਾਂਗਰਸ ਦੀ ਪ੍ਰਧਾਨ ਨੇ ਕੀਤੀ ਮੀਟਿੰਗ
ਜ਼ਿਲ੍ਹਾ ਦਿਹਾਤੀ ਮਹਿਲਾ ਕਾਂਗਰਸ ਦੀ ਪ੍ਰਧਾਨ ਗਰੇਵਾਲ ਦੀ ਪ੍ਰਧਾਨਗੀ ਹੇਠ ਮਹਿਲਾਵਾਂ ਦੀ ਹੋਈ ਮੀਟਿੰਗ
Publish Date: Sat, 27 Jun 2026 07:32 PM (IST)
Updated Date: Sun, 28 Jun 2026 04:07 AM (IST)

ਔਰਤਾਂ ਦੇ ਅਧਿਕਾਰਾਂ ਤੇ ਸਸ਼ਕਤੀਕਰਨ ਲਈ ਕਾਂਗਰਸ ਹਮੇਸ਼ਾ ਵਚਨਬੱਧ : ਪ੍ਰਧਾਨ ਬਲਜੀਤ ਕੌਰ ਲੱਕੀ ਘੁਮੈਤ, ਪੰਜਾਬੀ ਜਾਗਰਣ, ਸਾਹਨੇਵਾਲ ਜ਼ਿਲ੍ਹਾ ਦਿਹਾਤੀ ਮਹਿਲਾ ਕਾਂਗਰਸ ਦੀ ਪ੍ਰਧਾਨ ਕਿਰਨਦੀਪ ਕੌਰ ਗਰੇਵਾਲ ਦੀ ਪ੍ਰਧਾਨਗੀ ਹੇਠ ਇੱਥੋਂ ਨੇੜਲੇ ਪਿੰਡ ਧਰੋੜ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਹਲਕਾ ਸਾਹਨੇਵਾਲ ਤੋਂ ਇਲਾਵਾ ਹੋਰ ਵੀ ਵੱਖ-ਵੱਖ ਹਲਕਿਆਂ ਦੀਆਂ ਵੱਡੀ ਗਿਣਤੀ ’ਚ ਔਰਤਾਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਪੰਜਾਬ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਅਤੇ ਉਪ ਪ੍ਰਧਾਨ ਵਿਦਿਆ ਗਿੱਲ ਰੀਆ ਵਿਸ਼ੇਸ਼ ਤੌਰ ਤੇ ਪਹੁੰਚੇ। ਮੀਟਿੰਗ ਦੀ ਸ਼ੁਰੂਆਤ ਮੌਕੇ ਜ਼ਿਲ੍ਹਾ ਪ੍ਰਧਾਨ ਕਿਰਨਦੀਪ ਕੌਰ ਗਰੇਵਾਲ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਆਖਦਿਆਂ ਔਰਤਾਂ ਨਾਲ ਜੁੜੇ ਅਹਿਮ ਮੁੱਦਿਆਂ ਜਿਵੇਂ ਕਿ ਉਨ੍ਹਾਂ ਦੇ ਅਧਿਕਾਰਾਂ, ਸਸ਼ਕਤੀਕਰਨ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰਧਾਨ ਗਰੇਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਨਾਲ ਜੁੜੀਆਂ ਔਰਤਾਂ ਹਮੇਸ਼ਾ ਪਾਰਟੀ ਲਈ ਦਿਨ-ਰਾਤ ਮਿਹਨਤ ਕਰਦੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਔਰਤਾਂ ਦੀ ਭੂਮਿਕਾ ਸਮਾਜ ਅਤੇ ਰਾਜਨੀਤੀ ਦੋਵਾਂ ਖੇਤਰਾਂ ਵਿੱਚ ਬਹੁਤ ਅਹਿਮ ਹੈ ਅਤੇ ਉਨ੍ਹਾਂ ਨੂੰ ਵੱਡੇ ਪੱਧਰ ਤੇ ਅੱਗੇ ਲਾਉਣ ਨਾਲ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ। ਇਸ ਮੌਕੇ ਪੰਜਾਬ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਔਰਤਾਂ ਦੇ ਹੱਕਾਂ ਅਤੇ ਉਨ੍ਹਾਂ ਦੀ ਤਰੱਕੀ ਲਈ ਸੰਘਰਸ਼ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਸਮਾਜ ਵਿੱਚ ਬਰਾਬਰੀ ਦਾ ਦਰਜਾ ਦਿਵਾਉਣ ਅਤੇ ਉਨ੍ਹਾਂ ਨੂੰ ਸਵੈ-ਨਿਰਭਰ ਬਣਾਉਣ ਲਈ ਪਾਰਟੀ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਔਰਤਾਂ ਨੂੰ ਇੱਕਜੁੱਟ ਹੋ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਵੀ ਕੀਤੀ।ਇਸ ਮੌਕੇ ਉਪ ਪ੍ਰਧਾਨ ਵਿਦਿਆ ਗਿੱਲ ਰੀਆ ਨੇ ਵੀ ਔਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਔਰਤਾਂ ਹਰ ਖੇਤਰ ਵਿੱਚ ਅੱਗੇ ਵੱਧ ਰਹੀਆਂ ਹਨ ਤੇ ਰਾਜਨੀਤੀ ਵਿੱਚ ਵੀ ਉਨ੍ਹਾਂ ਦੀ ਭਾਗੀਦਾਰੀ ਨੂੰ ਹੋਰ ਵਧਾਉਣ ਦੀ ਲੋੜ ਹੈ। ਇਸ ਮੌਕੇ ਪ੍ਰਧਾਨ ਕਿਰਨਦੀਪ ਕੌਰ ਗਰੇਵਾਲ ਅਤੇ ਬੀਬੀ ਹਰਜੀਤ ਕੌਰ ਗਰਚਾ ਹਲਕਾ ਕੋਆਰਡੀਨੇਟਰ ਆਦਿ ਵੱਲੋਂ ਮੀਟਿੰਗ ਦੌਰਾਨ ਔਰਤਾਂ ਸਮੇਤ ਪ੍ਰਧਾਨ ਬਲਜੀਤ ਕੌਰ ਅਤੇ ਉਪ ਪ੍ਰਧਾਨ ਵਿਦਿਆ ਗਿੱਲ ਰੀਆ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਮੀਟਿੰਗ ਦੌਰਾਨ ਹੋਰਨਾਂ ਜਸਵੀਰ ਕੌਰ ਮਾਣਕੂ ਜਨਰਲ ਸੈਕਟਰੀ ਮਹਿਲਾ ਕਾਂਗਰਸ ਪੰਜਾਬ ਤੋਂ ਇਲਾਵਾ ਹਲਕਾ ਸਾਹਨੇਵਾਲ, ਹਲਕਾ ਗਿੱਲ, ਹਲਕਾ ਰਾਏਕੋਟ, ਹਲਕਾ ਜਗਰਾਓਂ ਅਤੇ ਹਲਕਾ ਦਾਖਾ ਤੋਂ ਵੱਡੀ ਗਿਣਤੀ ’ਚ ਮਹਿਲਾ ਆਗੂ ਤੇ ਵਰਕਰ ਆਦਿ ਵੱਲੋਂ ਹਾਜ਼ਰੀ ਲਗਵਾਈ।