ਪੱਤਰ ਪੇ੍ਰਰਕ, ਰਾੜਾ ਸਾਹਿਬ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਸੋਮਵਾਰ ਪਿੰਡ ਘਲੋਟੀ ਵਿਖੇ ਬਲਾਕ ਦੇ ਕੋ ਕਨਵੀਨਰ ਰਵਨਦੀਪ ਸਿੰਘ ਘਲੋਟੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਜਥੇਬੰਦੀ ਦੇ ਮੁੱਖ ਬੁਲਾਰੇ ਪਰਮਵੀਰ ਸਿੰਘ ਘਲੋਟੀ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਸੰਘਰਸ਼ੀ ਜੀਵਨ, ਉਨ੍ਹਾਂ ਦੇ ਢੁੱਕਵੇਂ ਵਿਚਾਰ, ਬਰਤਾਨਵੀ ਸਾਮਰਾਜ ਤੋਂ ਮੁਲਕ ਨੂੰ ਆਜ਼ਾਦ ਕਰਾਉਣ ਦੀ ਸੋਚ ਤੇ ਵਿਸਥਾਰਪੂਰਵਕ ਚਰਚਾ ਕੀਤੀ।

28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਬਰਨਾਲਾ ਵਿਖੇ ਉਗਰਾਹਾਂ ਜਥੇਬੰਦੀ ਵੱਲੋਂ ਕੀਤੀ ਜਾ ਰਹੀ ਸਾਮਰਾਜ ਵਿਰੋਧੀ ਕਾਨਫਰੰਸ 'ਚ ਪਿੰਡ ਵਾਸੀਆਂ ਨੂੰ ਸੈਂਕੜਿਆਂ ਦੀ ਗਿਣਤੀ 'ਚ ਪੁੱਜਣ ਦਾ ਸੱਦਾ ਦਿੱਤਾ ਤੇ ਜਾਬਰ ਸਰਕਾਰਾਂ ਦੇ ਆਉਣ ਵਾਲੇ ਹੱਲਿਆਂ ਦਾ ਡਟ ਕੇ ਟਾਕਰਾ ਕਰਨ ਤੇ ਮੂੰਹ ਤੋੜ ਜਵਾਬ ਦੇਣ ਦਾ ਅਹਿਦ ਲਿਆ। ਇਸ ਮੌਕੇ ਜ਼ਿਲ੍ਹਾ ਆਗੂ ਸੁਦਾਗਰ ਸਿੰਘ ਘੁਡਾਣੀ, ਹਰਜੀਤ ਸਿੰਘ ਘਲੋਟੀ, ਦਵਿੰਦਰ ਸਿੰਘ ਘਲੋਟੀ, ਸੁਰਜੀਤ ਸਿੰਘ, ਮਨਜੀਤ ਸਿੰਘ, ਜਗਦੀਪ ਸਿੰਘ, ਸੰਦੀਪ ਸਿੰਘ, ਜਸਪ੍ਰਰੀਤ ਸਿੰਘ, ਜੋਰਾ ਸਿੰਘ, ਭਗਵੰਤ ਸਿੰਘ, ਬਿਕਰਮਜੀਤ ਸਿੰਘ ਆਦਿ ਹਾਜ਼ਰ ਸਨ।