ਚਲਦੀ BMW ਬਣੀ 'ਅੱਗ ਦਾ ਗੋਲਾ': ਮੁਟਿਆਰ ਨੇ ਕਾਰ 'ਚੋਂ ਛਾਲ ਮਾਰ ਕੇ ਬਚਾਈ ਜਾਨ ਦੇਖਦੇ ਹੀ ਦੇਖਦੇ ਸਭ ਕੁਝ ਸੁਆਹ
ਮੌਕੇ 'ਤੇ ਮੌਜੂਦ ਇੱਕ ਦੁਕਾਨਦਾਰ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਸਮਾਂ ਰਹਿੰਦੇ ਹੀ ਕਾਰ 'ਚੋਂ ਨਿਕਲ ਕੇ ਲੜਕੀ ਨੇ ਆਪਣੀ ਜਾਨ ਬਚਾਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ, ਪਰ ਕਾਰ ਪੂਰੀ ਤਰ੍ਹਾਂ ਸੜ ਚੁੱਕੀ ਸੀ।
Publish Date: Mon, 19 Jan 2026 02:09 PM (IST)
Updated Date: Mon, 19 Jan 2026 02:25 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ :ਫਿਰੋਜ਼ਪੁਰ ਰੋਡ 'ਤੇ ਚਲਦੀ BMW ਕਾਰ ਨੂੰ ਅਚਾਨਕ ਅੱਗ ਲੱਗ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਲੜਕੀ ਆਪਣੀ BMW ਕਾਰ 'ਤੇ ਸਵਾਰ ਹੋ ਕੇ ਬੀਤੀ ਰਾਤ 11:30 ਵਜੇ ਲੁਧਿਆਣਾ ਵਾਲੇ ਪਾਸਿਓਂ ਚੁੰਗੀ ਦੇ ਲਾਗੇ ਜਾ ਕੇ ਕਾਰ ਨੂੰ ਅਚਾਨਕ ਅੱਗ ਲੱਗ ਗਈ। ਮੌਕੇ 'ਤੇ ਮੌਜੂਦ ਇੱਕ ਦੁਕਾਨਦਾਰ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਸਮਾਂ ਰਹਿੰਦੇ ਹੀ ਕਾਰ 'ਚੋਂ ਨਿਕਲ ਕੇ ਲੜਕੀ ਨੇ ਆਪਣੀ ਜਾਨ ਬਚਾਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ ਪਰ ਕਾਰ ਪੂਰੀ ਤਰ੍ਹਾਂ ਸੜ ਚੁੱਕੀ ਸੀ।