ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ
Publish Date: Mon, 02 Feb 2026 06:36 PM (IST)
Updated Date: Tue, 03 Feb 2026 04:11 AM (IST)

ਭਾਈ ਗੁਰਪ੍ਰੀਤ ਸਿੰਘ ਵੱਲੋਂ ਚਲਾਇਆ ਗਿਆ ਕਥਾ ਪ੍ਰਵਾਹ ਕਰਮਜੀਤ ਸਿੰਘ ਆਜ਼ਾਦ, ਪੰਜਾਬੀ ਜਾਗਰਣ, ਸ੍ਰੀ ਮਾਛੀਵਾੜਾ ਸਾਹਿਬ : ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਈ ਗੁਰਪ੍ਰੀਤ ਸਿੰਘ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਾਲਿਆਂ ਵਲੋਂ ਕਥਾ ਪ੍ਰਵਾਹ ਚਲਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਇਲਾਕੇ ਦੀਆਂ ਸੰਗਤਾਂ ਅਤੇ ਐੱਸ.ਜੀ.ਪੀ.ਸੀ. ਦੇ ਸਹਿਯੋਗ ਸਦਕਾ ਕਰਵਾਏ ਗਏ ਧਾਰਮਿਕ ਸਮਾਰੋਹ ਦੀ ਸ਼ੁਰੂਆਤ ਰਹਿਰਾਸ ਦੀ ਸਮਾਪਤੀ ਤੋਂ ਬਾਅਦ ਸ਼ਾਮ ਦੇ 6 ਵਜੇ ਹੋਈ। ਪਹਿਲਾਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਦੇਵ ਸਿੰਘ, ਭਾਈ ਸੁਖਵੀਰ ਸਿੰਘ ਅਤੇ ਭਾਈ ਗੁਰਵਿੰਦਰ ਸਿੰਘ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਉਪਰੰਤ ਭਾਈ ਗੁਰਪ੍ਰੀਤ ਸਿੰਘ ਵਲੋਂ ਸੰਗਤਾਂ ਨੂੰ ਸਮਹ ਗੁਰੂ ਹਰਿ ਰਾਇ ਸਾਹਿਬ ਜੀ ਦੇ ਜੀਵਨ ਦੀ ਪ੍ਰਸੰਗ ਸਰਵਣ ਕਰਵਾਏ। ਉਨ੍ਹਾਂ ਦੱਸਿਆ ਕਿ ਗੁਰੂ ਹਰਿ ਰਾਇ ਸਾਹਿਬ ਜੀ ਆਪਣੇ ਨਾਲ ਹਮੇਸ਼ਾ 2200 ਘੋੜ ਸਵਾਰ ਰੱਖਦੇ ਹਨ ਪਰ ਉਨ੍ਹਾਂ ਨੇ ਇੱਕ ਵੀ ਯੰਗ ਨਾ ਲੜੀ। ਉਨ੍ਹਾਂ ਦੇ ਦਵਾਖਾਨੇ ਵਿਚ ਬਣੀਆਂ ਅਨਮੋਲ ਔਸ਼ਧੀਆ ਦੇਸ਼ ਦੇ ਹੋਰ ਕਿਸੇ ਵੀ ਦਵਾਖਾਨੇ ਵਿਚ ਨਹੀਂ ਸੀ ਮਿਲਦੀਆਂ। ਭਾਈ ਗੁਰਪ੍ਰੀਤ ਸਿੰਘ ਵਲੋਂ ਹੋਰ ਵੀ ਕਈ ਰਹੱਸਮਈ ਜਾਣਕਾਰੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਬਾਬਾ ਮੋਹਣ ਸਿੰਘ, ਹੈੱਡ ਗ੍ਰੰਥੀ ਹਰਪਾਲ ਸਿੰਘ ਗੁਰਮੁਖ, ਪ੍ਰਧਾਨ ਜਸਵੀਰ ਢਿੱਲੋਂ, ਹਰਦੀਪ ਸਿੰਘ ਗੁਰੂਗੜ੍ਹ, ਜੋਗਿੰਦਰ ਸਿੰਘ ਪੱਪੀ, ਭਾਈ ਅਮਰਜੀਤ ਸਿੰਘ, ਸਿਮਰਨਜੀਤ ਗੋਗੀਆ, ਲੰਗਰ ਇੰਚਾਰਜ ਬਿੰਦਰ ਸਿੰਘ, ਹਰਬੰਤ ਸਿੰਘ ਮੁੱਤੋਂ ਵੀ ਮੌਜੂਦ ਸਨ। ਸੰਗਤਾਂ ਲਈ ਅਤੁੱਟ ਲੰਗਰ ਵਰਤਾਇਆ ਗਿਆ।