ਕਾਲਜ ਦੇ ਸੇਵਾਦਾਰਾਂ ਤੇ ਸਫਾਈ ਕਰਮਚਾਰੀਆਂ ਲਈ ਕਰਵਾਇਆ ਵਿਸ਼ੇਸ਼ ਸਮਾਗਮ
ਕਾਲਜ ਦੇ ਸੇਵਾਦਾਰਾਂ ਤੇ ਸਫਾਈ ਕਰਮਚਾਰੀਆਂ ਲਈ ਵਿਸ਼ੇਸ਼ ਸਮਾਗਮ ਕਰਵਾਇਆ
Publish Date: Sat, 02 May 2026 06:30 PM (IST)
Updated Date: Sun, 03 May 2026 04:12 AM (IST)

-ਹੱਥੀ ਕਿਰਤ ਕਰਨ ਵਾਲਿਆਂ ਨੂੰ ਕੀਤਾ ਸਨਮਾਨਿਤ --- ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ ਵਿਸ਼ਵ ਮਜਦੂਰ ਦਿਵਸ ਨੂੰ ਸਮਰਪਿਤ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਲੁਧਿਆਣਾ ਵਿਖੇ ਇੱਕ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਕਾਲਜ ਦੇ ਸੇਵਾਦਾਰਾਂ ਤੇ ਸਫਾਈ ਕਰਮਚਾਰੀਆਂ ਲਈ ਨੂੰ ਸਨਮਾਨਿਤ ਕਰਕੇ ਖਾਣਾ ਖੁਆਇਆ ਗਿਆ। ਕਾਲਜ ਦੇ ਪ੍ਰਿੰਸੀਪਲ ਪ੍ਰੋ. ਰਜਿੰਦਰ ਕੌਰ ਮਲਹੋਤਰਾ ਨੇ ਉਹਨਾਂ ਨੂੰ ਇਸ ਦਿਨ ਦੇ ਇਤਿਹਾਸ ਤੇ ਮਹੱਤਤਾ ਬਾਰੇ ਜਾਣੂੰ ਕਰਵਾਇਆ। ਕਾਲਜ ਦੇ ਹਿੰਦੀ ਵਿਭਾਗ ਦੇ ਪ੍ਰੋਫੈਸਰ ਡਾ. ਦਲੀਪ ਸਿੰਘ ਨੇ ਇਸ ਸਮੇਂ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ਹੱਥੀ ਕਿਰਤ ਕਰਨ ਵਾਲਾ ਇਹ ਤਬਕਾ ਕਿਸੇ ਵੀ ਸਮਾਜ ਅਤੇ ਸੰਸਥਾ ਦੀ ਰੀੜ ਦੀ ਹੱਡੀ ਹੁੰਦਾ ਹੈ। ਇਹਨਾਂ ਤੋਂ ਬਿਨਾਂ ਸਮਾਜ ਅਤੇ ਸੰਸਥਾਵਾਂ ਕਦੇ ਹੀ ਆਪਣੀ ਟੀਚਿਆਂ ਨੂੰ ਹਾਸਲ ਨਹੀਂ ਕਰ ਸਕਦੀਆਂ। ਦੇਸ਼ ਅਤੇ ਵੱਖ-ਵੱਖ ਸੰਸਥਾਵਾਂ ਦੇ ਮੁਖੀਆਂ ਨੂੰ ਇਹਨਾਂ ਲੋਕਾਂ ਦੇ ਹੱਕਾਂ ਵੱਲ ਵਿਸ਼ੇਸ਼ ਤਵੱਜੋ ਦੇਣੀ ਚਾਹੀਦੀ ਹੈ। ਪੋ੍. ਸ਼ਰਨਜੀਤ ਕੌਰ ਨੇ ਕਿਹਾ ਕਿ ਕਿਸੇ ਸੰਸਥਾ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਵਿੱਚ ਇਹਨਾਂ ਦੇ ਯੋਗਦਾਨ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਕਾਲਜ ਦੇ ਸੇਵਾਦਾਰਾਂ ਅਤੇ ਸਫਾਈ ਕਰਮਚਾਰੀਆਂ ਨੇ ਵੀ ਇਸ ਸਮੇਂ ਆਪਣੀਆਂ ਭਾਵਨਾਵਾਂ ਸਰੋਤਿਆਂ ਨਾਲ ਸਾਂਝੀਆਂ ਕੀਤੀਆਂ। ਕਾਲਜ ਪ੍ਰਿੰਸੀਪਲ ਵੱਲੋਂ ਅਤੇ ਸਟਾਫ਼ ਵੱਲੋਂ ਉਹਨਾਂ ਲਈ ਵਿਸ਼ੇਸ਼ ਤੌਰ ਤੇ ਖਾਣੇ ਦਾ ਪ੍ਰਬੰਧ ਕੀਤਾ ਗਿਆ ਅਤੇ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡਾ. ਸੁਸ਼ਮਿੰਦਰਜੀਤ ਕੌਰ, ਪ੍ਰੋ.ਜਸਪ੍ਰੀਤ ਕੌਰ, ਡਾ. ਦੀਪਕ ਵਾਲੀਆ, ਪ੍ਰੋ. ਅਮਨਪ੍ਰੀਤ ਕੌਰ ਅਤੇ ਡਾ. ਹਰਗੁਣਜੋਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।