ਪਾਰਟੀ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋਣ ਦੀ ਲੋੜ : ਸੋਖੀ
ਜਿਲ੍ਹਾ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੀ ਹਲਕਾ ਆਤਮ ਨਗਰ ਵਿਖੇ ਹੋਈ ਵਿਸ਼ੇਸ਼ ਮੀਟਿੰਗ
Publish Date: Tue, 31 Mar 2026 06:15 PM (IST)
Updated Date: Tue, 31 Mar 2026 06:19 PM (IST)

ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੀ ਹਲਕਾ ਆਤਮ ਨਗਰ ਵਿਖੇ ਇਕ ਵਿਸ਼ੇਸ਼ ਮੀਟਿੰਗ ਹੋਈ। ਜਿਸ ਦੀ ਪ੍ਰਧਾਨਗੀ ਹਲਕਾ ਆਤਮ ਨਗਰ ਦੇ ਇੰਚਾਰਜ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਬੀਰ ਸਿੰਘ ਸੋਖੀ ਨੇ ਕੀਤੀ। ਮੀਟਿੰਗ ਵਿੱਚ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਮੀਟਿੰਗ ਦੌਰਾਨ ਹਲਕਾ ਆਤਮ ਨਗਰ ਦੇ ਆਗੂਆਂ ਦੀ ਇੱਕ ਸੂਚੀ ਪ੍ਰਧਾਨ ਭਿੰਦਾ ਰਾਹੀਂ ਸੀਨੀਅਰ ਲੀਡਰਸ਼ਿਪ ਨੂੰ ਭੇਜੀ ਗਈ, ਤਾਂ ਜੋ ਪਾਰਟੀ ਦੇ ਨਾਲ ਇਮਾਨਦਾਰੀ ਦੇ ਨਾਲ ਕੰਮ ਕਰਨ ਵਾਲੇ ਆਗੂਆਂ ਨੂੰ ਮਾਨ ਸਨਮਾਨ ਦੇਣ ਸਮੇਤ ਜਥੇਬੰਦੀ ਦੇ ਵਿੱਚ ਵਿਸਥਾਰ ਕੀਤਾ ਜਾ ਸਕੇ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਨੌਜਵਾਨ ਆਗੂਆਂ ਨੂੰ ਸੋਖੀ ਅਤੇ ਭਿੰਦਾ ਨੇ ਆਪਣੇ ਸੰਬੋਧਨ ਸਮੇਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਵੀ ਨੌਜਵਾਨਾਂ ਦੇ ਨਾਲ ਵਾਅਦਾ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਉਹ ਜਿੱਥੇ ਨੌਜਵਾਨਾਂ ਨੂੰ ਰੋਜ਼ਗਾਰ ਲਈ 10 ਲੱਖ ਰੁਪਏ ਲੋਨ ਮੁਹੱਈਆ ਕਰਵਾਉਣਗੇ, ਉਥੇ ਹੀ ਸਕਿੱਲ ਡਿਵੈਲਪਮੈਂਟ ਤੇ ਕੰਮ ਕਰਨਗੇ। ਇਸ ਮੌਕੇ ਉਪਰੋਕਤ ਆਗੂਆਂ ਨੇ ਸੁਰ ਵਿੱਚ ਕਿਹਾ ਕਿ ਇਹਨਾਂ ਬਾਹਰੀ ਪਾਰਟੀਆਂ ਵਾਲਿਆਂ ਦੀਆਂ ਨਕਾਮੀਆਂ ਤੋਂ ਸੂਬੇ ਨੂੰ ਬਚਾਉਣ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਇੱਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਇਸ ਮੌਕੇ ਉਹਨਾਂ ਨਵੀਆਂ ਅਹੁਦੇਦਾਰੀਆਂ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਸਮੇਤ ਨਜ਼ਦੀਕ ਆ ਰਹੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਵਿਚਾਰ ਵਟਾਂਦਰਾ ਕਰਦੇ ਹੋਏ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੀ ਸੱਤਾ ਦੇ ਉੱਪਰ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਦਾ ਝੰਡਾ ਲਹਿਰਾਏਗਾ। ਇਸ ਮੌਕੇ ਕੁਲਵਿੰਦਰ ਸਿੰਘ ਸੋਖੀ, ਅਮਰਪ੍ਰੀਤ ਪਾਲ ਸਿੰਘ, ਮਨਿੰਦਰ ਪਾਲ ਸਿੰਘ ਪਾਲੀ, ਇੰਦਰਜੀਤ ਸਿੰਘ ਘਟੌੜੇ, ਲਵੀ ਸ਼ਾਹੀ, ਚਿੰਟੂ ਅੱਗਰਵਾਲ ਜੋਂਟੀ ਨਾਹਰ, ਲਖਵਿੰਦਰ ਸਿੰਘ ਗਿੱਲ, ਸ਼ਮਸ਼ੇਰ ਸਿੰਘ ਗਰੇਵਾਲ, ਗੁਰਪ੍ਰੀਤ ਕੌਰ ਅਰੋੜਾ, ਰਵਿੰਦਰ ਸਿੰਘ ਜੋਸਨ, ਜਥੇਦਾਰ ਸੁਖਵਿੰਦਰ ਸਿੰਘ, ਜਥੇਦਾਰ ਕੁਲਦੀਪ ਸਿੰਘ ਖਾਲਸਾ, ਜਤਿੰਦਰ ਸਿੰਘ ਖਾਲਸਾ, ਹਰਮਨ ਅਨੇਜਾ, ਗੁਰਚਰਨ ਸਿੰਘ, ਬਲਵੀਰ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।