500 ਤੋਂ ਵੱਧ ਆਧੁਨਿਕ ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਤੇ ਫਲਸਫੇ ਦਾ ਅਲੌਕਿਕ ਦ੍ਰਿਸ਼ ਕਰਨਗੇ ਪੇਸ਼ ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਰਾਜਿੰਦਰਪਾਲ ਕੌਰ ਛੀਨਾ, ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਅਤੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ, ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੀ ਮੌਜੂਦ ਸਨ। ਇਸ ਮੀਟਿੰਗ ’ਚ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਅਤੇ ਮੋਗਾ ਵੀਡੀਓ ਕਾਨਫਰੰਸ (ਵੀਸੀ) ਰਾਹੀਂ ਸ਼ਾਮਿਲ ਹੋਏ।
Publish Date: Mon, 14 Sep 2026 02:43 PM (IST)
Updated Date: Mon, 14 Sep 2026 02:45 PM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਮੋਗਾ ਵਿਖੇ ਕਰਵਾਏ ਜਾ ਰਹੇ ਡਰੋਨ ਸ਼ੋਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੋਮਵਾਰ ਨੂੰ ਦਫਤਰ ਡਿਪਟੀ ਕਮਿਸ਼ਨਰ ਲੁਧਿਆਣਾ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ।
ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਰਾਜਿੰਦਰਪਾਲ ਕੌਰ ਛੀਨਾ, ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਅਤੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ, ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੀ ਮੌਜੂਦ ਸਨ। ਇਸ ਮੀਟਿੰਗ ’ਚ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਅਤੇ ਮੋਗਾ ਵੀਡੀਓ ਕਾਨਫਰੰਸ (ਵੀਸੀ) ਰਾਹੀਂ ਸ਼ਾਮਿਲ ਹੋਏ।
ਸੌਂਦ ਅਤੇ ਮੁੰਡੀਆਂ ਨੇ ਸਾਂਝੇ ਤੌਰ ’ਤੇ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ’ਚ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 7 ਡਰੋਨ ਸ਼ੋਅ ਕਰਵਾਏ ਜਾਣਗੇ, ਜਿਨ੍ਹਾਂ ’ਚ 16 ਸਤੰਬਰ ਨੂੰ ਗਰਾਊਂਡ
ਏਐਸ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਖੰਨਾ, 17 ਸਤੰਬਰ ਨੂੰ ਅਨਾਜ ਮੰਡੀ ਪਾਇਲ, 18 ਸਤੰਬਰ ਨੂੰ ਗਰਾਊਂਡ ਸਮਾਰਟ ਸਕੂਲ (ਲੜਕੇ) ਸਾਹਨੇਵਾਲ, 19 ਸਤੰਬਰ ਨੂੰ ਐਥਲੈਟਿਕ/ਫੁੱਟਬਾਲ ਗਰਾਊਂਡ ਪੀ.ਏ.ਯੂ ਲੁਧਿਆਣਾ, 20 ਸਤੰਬਰ ਨੂੰ ਦਾਖਾ ਸਕੂਲ ਗਰਾਊਂਡ ਦਾਖਾ, 21 ਸਤੰਬਰ ਨੂੰ ਅਨਾਜ ਮੰਡੀ ਰਾਏਕੋਟ ਅਤੇ 22 ਸਤੰਬਰ ਨੂੰ ਨਵੀਂ ਅਨਾਜ ਮੰਡੀ ਜਗਰਾਉਂ ਵਿਖੇ ਡਰੋਨ ਸ਼ੋਅ ਕਰਵਾਏ ਜਾਣਗੇ।
ਜ਼ਿਲ੍ਹਾ ਫਤਿਹਗੜ੍ਹ ਸਾਹਿਬ ’ਚ 2 ਡਰੋਨ ਸ਼ੋਅ ਕਰਵਾਏ ਜਾ ਰਹੇ ਹਨ, ਜਿਨ੍ਹਾਂ ’ਚ 14 ਸਤੰਬਰ ਨੂੰ ਅਨਾਜ ਮੰਡੀ ਸਰਹੰਦ ਅਤੇ 15 ਸਤੰਬਰ ਨੂੰ ਅਨਾਜ ਮੰਡੀ ਅਮਲੋਹ ਵਿਖੇ ਡਰੋਨ ਸ਼ੋਅ ਕਰਵਾਏ ਜਾਣਗੇ। ਇਸੇ ਤਰ੍ਹਾਂ ਜ਼ਿਲ੍ਹਾ ਮੋਗਾ ’ਚ 4 ਡਰੋਨ ਸ਼ੋਅ ਕਰਵਾਏ ਜਾਣਗੇ, ਜਿਨ੍ਹਾਂ ’ਚ 15 ਸਤੰਬਰ ਨੂੰ ਅਨਾਜ ਮੰਡੀ ਨਿਹਾਲ ਸਿੰਘ ਵਾਲਾ, 16 ਸਤੰਬਰ ਨੂੰ ਸੰਤ ਬਾਬਾ ਗੁਰਮੇਲ ਸਿੰਘ ਗਰਾਊਂਡ ਬਾਘਾ ਪੁਰਾਣਾ, 17 ਸਤੰਬਰ ਨੂੰ ਅਨਾਜ ਮੰਡੀ ਮੋਗਾ ਅਤੇ 18 ਸਤੰਬਰ ਨੂੰ ਅਨਾਜ ਮੰਡੀ ਧਰਮਕੋਟ ਵਿਖੇ ਡਰੋਨ ਸ਼ੋਅ ਕਰਵਾਏ ਜਾਣਗੇ। ਉਹਨਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ, ਮੋਗਾ ਤੇ ਫਤਿਹਗੜ੍ਹ ਸਾਹਿਬ ਵਿਖੇ ਇਹ ਡਰੋਨ ਸ਼ੋਅ ਸ਼ਾਮ 6 ਵਜੇ ਤੋਂ ਸ਼ੁਰੂ ਹੋਣਗੇ, ਜਿਨ੍ਹਾਂ ਦੀ ਸ਼ੁਰੂਆਤ ਕੀਰਤਨ ਨਾਲ ਹੋਵੇਗੀ ਅਤੇ ਇਸ ਤੋਂ ਬਾਅਦ 500 ਤੋਂ ਵੱਧ ਆਧੁਨਿਕ ਡਰੋਨਾਂ ਦੀ ਮਦਦ ਨਾਲ ਅਲੌਕਿਕ ਡਰੋਨ ਸ਼ੋਅ ਪੇਸ਼ ਕੀਤਾ ਜਾਵੇਗਾ।