ਤੇਜ਼ ਰਫਤਾਰ ਵਾਹਨ ਨੇ ਰਾਹਗੀਰ ਨੂੰ ਕੁਚਲਿਆ, ਫੱਟੜ ਹੋਏ ਵਿਅਕਤੀ ਨੇ ਇਲਾਜ ਦੌਰਾਨ ਤੋੜਿਆ ਦਮ ; ਮੁਕੱਦਮਾ ਦਰਜ
ਉਹ ਜਿਵੇਂ ਹੀ ਟੋਲ ਪਲਾਜ਼ਾ ਨੇੜੇ ਪਹੁੰਚੇ ਤਾਂ ਇੱਕ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਉਹਨਾਂ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਚਾਲਕ ਆਪਣੇ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ।
Publish Date: Thu, 16 Apr 2026 10:56 AM (IST)
Updated Date: Thu, 16 Apr 2026 10:59 AM (IST)
ਸੁਸ਼ੀਲ ਕੁਮਾਰ ਸ਼ਸ਼ੀ ,ਪੰਜਾਬੀ ਜਾਗਰਣ, ਲੁਧਿਆਣਾ: ਟੋਲ ਪਲਾਜ਼ਾ ਨੇੜੇ ਵਾਪਰੇ ਇੱਕ ਭਿਆਨਕ ਹਾਦਸੇ ਦੌਰਾਨ 40 ਸਾਲਾ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਮੁਤਾਬਿਕ ਮ੍ਰਿਤਕ ਦੀ ਪਛਾਣ ਆਪਕੋ ਵਾਲ ਦੇ ਰਹਿਣ ਵਾਲੇ ਰਮੇਸ਼ ਕੁਮਾਰ ਵਜੋਂ ਹੋਈ ਹੈ। ਇਸ ਮਾਮਲੇ ਸੰਬੰਧੀ ਥਾਣਾ ਲਾਡੋਵਾਲ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਆਰੀਅਨ ਕੁਮਾਰ ਨੇ ਦੱਸਿਆ ਕਿ ਉਸ ਦੇ ਪਿਤਾ ਰਮੇਸ਼ ਕੁਮਾਰ ਬੀਤੇ ਦਿਨ ਆਪਣੇ ਐਕਟਿਵਾ ਸਕੂਟਰ 'ਤੇ ਸਵਾਰ ਹੋ ਕੇ ਘਰ ਤੋਂ ਫਿਲੌਰ ਵੱਲ ਨਿਕਲੇ। ਉਹ ਜਿਵੇਂ ਹੀ ਟੋਲ ਪਲਾਜ਼ਾ ਨੇੜੇ ਪਹੁੰਚੇ ਤਾਂ ਇੱਕ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਉਹਨਾਂ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਚਾਲਕ ਆਪਣੇ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਗੰਭੀਰ ਰੂਪ ਵਿੱਚ ਫੱਟੜ ਹੋਏ ਰਮੇਸ਼ ਕੁਮਾਰ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਕੁਝ ਸਮੇਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਉਧਰੋਂ ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਕੇਸ ਵਿੱਚ ਘਟਨਾ ਵਾਲੀ ਥਾਂ ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਤਸਵੀਰਾਂ ਦੀ ਜਾਂਚ ਕਰਕੇ ਵਾਹਨ ਚਾਲਕ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।