ਤੇਜ਼ ਰਫਤਾਰ ਵਾਹਨ ਨੇ ਰਾਹਗੀਰ ਨੂੰ ਦਰੜਿਆ
ਤੇਜ਼ ਰਫਤਾਰ ਵਾਹਨ ਨੇ ਰਾਹਗੀਰ ਨੂੰ ਦਰੜਿਆ
Publish Date: Thu, 16 Apr 2026 06:07 PM (IST)
Updated Date: Thu, 16 Apr 2026 06:09 PM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਟੋਲ ਪਲਾਜ਼ਾ ਦੇ ਲਾਗੇ ਵਾਪਰੇ ਇਕ ਭਿਆਨਕ ਹਾਦਸੇ ਦੇ ਦੌਰਾਨ 40 ਸਾਲਾ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਦੇ ਮੁਤਾਬਿਕ ਮ੍ਰਿਤਕ ਦੀ ਪਛਾਣ ਰਮੇਸ਼ ਕੁਮਾਰ ਵਜੋਂ ਹੋਈ ਹੈ। ਇਸ ਮਾਮਲੇ ਸਬੰਧੀ ਥਾਣਾ ਲਾਢੋਵਾਲ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਆਰੀਅਨ ਕੁਮਾਰ ਨੇ ਦੱਸਿਆ ਕਿ ਉਸ ਦੇ ਪਿਤਾ ਰਮੇਸ਼ ਕੁਮਾਰ ਬੀਤੇ ਦਿਨ ਆਪਣੇ ਐਕਟਿਵਾ ਸਕੂਟਰ ’ਤੇ ਸਵਾਰ ਹੋ ਕੇ ਘਰ ਤੋਂ ਫਿਲੌਰ ਵੱਲ ਨਿਕਲੇ ਸਨ। ਉਹ ਜਿਵੇਂ ਹੀ ਟੋਲ ਪਲਾਜ਼ਾ ਦੇ ਲਾਗੇ ਪਹੁੰਚੇ ਤਾਂ ਇਕ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਚਾਲਕ ਆਪਣੇ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਗੰਭੀਰ ਰੂਪ ਵਿਚ ਫੱਟੜ ਹੋਏ ਰਮੇਸ਼ ਕੁਮਾਰ ਨੂੰ ਇਲਾਜ ਲਈ ਲਾਗੇ ਦੇ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਕੁੱਝ ਸਮੇਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਉਧਰ ਇਸ ਮਾਮਲੇ ਵਿਚ ਜਾਂਚ ਅਧਿਕਾਰੀ ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।